ਸ੍ਰੀ ਮੁਕਤਸਰ ਸਾਹਿਬ : ਐੱਸ. ਐੱਸ. ਪੀ. ਅਖਿਲ ਚੌਧਰੀ ਵੱਲੋਂ ਨਸ਼ਿਆਂ ਦੇ ਖਾਤਮੇ, ਮਾੜੇ ਅਨਸਰਾਂ ਨੂੰ ਕਾਬੂ ਕਰਨ ਅਤੇ ਪੁਲਸ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ, ਆਮ ਪਬਲਿਕ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ, ਜ਼ਿਲ੍ਹਾ ਪੁਲਸ ਮੁਖੀ ਵੱਲੋਂ ਜ਼ਿਲ੍ਹੇ ’ਚ ਤਾਇਨਾਤ ਸਾਰੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰਾਂ ਥਾਣਾ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਆਪਣੇ ਦਫ਼ਤਰ ’ਚ ਹਾਜ਼ਰ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਹ ਉਪਰਾਲਾ ਪੁਲਸ ਅਤੇ ਪਬਲਿਕ ਵਿਚਕਾਰ ਭਰੋਸੇ ਤੇ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕਰੇਗਾ। ਅਖਿਲ ਚੌਧਰੀ ਐੱਸ. ਐੱਸ. ਪੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪਬਲਿਕ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ, ਉਨ੍ਹਾਂ ਵੱਲੋਂ ਜ਼ਿਲ੍ਹੇ ’ਚ ਤਾਇਨਾਤ ਸਾਰੇ ਗਜਟਿਡ ਅਫਸਰਾਂ ਤੇ ਮੁੱਖ ਥਾਣਾ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਵੇਰੇ 10:00 ਵਜੇ ਤੋਂ ਦੁਪਿਹਰ 02:00 ਵਜੇ ਤੱਕ ਆਪਣੇ ਦਫਤਰਾਂ ’ਚ ਹਾਜ਼ਰ ਰਹਿਣ ਅਤੇ ਲੋਕਾਂ ਦੀਆਂ ਸਮੱਸਿਆਂ ਸੁਣ ਕੇ ਹੱਲ ਕਰਨ।