Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest News3 ਦਸੰਬਰ ਨੂੰ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਈ...

3 ਦਸੰਬਰ ਨੂੰ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ, ਮੰਤਰੀ ਧਾਲੀਵਾਲ ਨਿਭਾਉਣਗੇ ਰਸਮ

ਬਟਾਲਾ – ਜ਼ਿਲ੍ਹਾ ਗੁਰਦਾਸਪੁਰ ‘ਚ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਉਣ ਲਈ ਵਿਸ਼ੇਸ਼ ਸਮਾਗਮ 3 ਦਸੰਬਰ ਨੂੰ ਸਵੇਰੇ 10:00 ਬਟਾਲਾ ਦੀ ਦਾਣਾ ਮੰਡੀ ਵਿਖੇ ਹੋ ਰਿਹਾ ਹੈ। ਇਸ ਸਹੁੰ ਚੁੱਕ ਸਮਾਗਮ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ `ਚ ਨਵੇਂ ਚੁਣੇ ਗਏ ਸਰਪੰਚ ਤੇ ਪੰਚ ਸਾਹਿਬਾਨ ਨੂੰ ਸਹੁੰ ਚੁਕਾਉਣ ਦੀ ਰਸਮ ਨਿਭਾਈ ਜਾਵੇਗੀ।

ਬਟਾਲਾ ਦੀ ਦਾਣਾ ਮੰਡੀ ਵਿੱਚ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ 11 ਬਲਾਕਾਂ ਦੀਆਂ ਕੁੱਲ 1285 ਪੰਚਾਇਤਾਂ ਹਨ ਜਿਨਾਂ ਵਿੱਚ 1267 ਸਰਪੰਚ ਅਤੇ 7208 ਪੰਚ ਚੁਣੇ ਗਏ ਹਨ, ਜਿਨ੍ਹਾਂ ਦੀ ਕੁੱਲ ਗਿਣਤੀ 8475 ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਨਵੇਂ ਚੁਣੇ ਗਏ ਸਰਪੰਚ ਤੇ ਪੰਚ ਸਾਹਿਬਾਨ ਨੂੰ ਸੂਬਾ ਸਰਕਾਰ ਦੇ ਕੈਬਨਿਟ ਵਜ਼ੀਰ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਹੁੰ ਚੁਕਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਹੁੰ ਚੁੱਕ ਸਮਾਗਮ ਵਿੱਚ ਬਟਾਲਾ ਤੋਂ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਆਗੂ ਭਾਗ ਲੈਣਗੇ।