Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਕੁੜੀ ਨੂੰ ਗੋਲੀ ਮਾਰਨ ਵਾਲੇ ਪ੍ਰਿੰਸ ਲਈ ਅਗਲੇ 12 ਘੰਟੇ ਬੇਹੱਦ ਨਾਜ਼ੁਕ,...

ਕੁੜੀ ਨੂੰ ਗੋਲੀ ਮਾਰਨ ਵਾਲੇ ਪ੍ਰਿੰਸ ਲਈ ਅਗਲੇ 12 ਘੰਟੇ ਬੇਹੱਦ ਨਾਜ਼ੁਕ, ਲੜ ਰਿਹੈ ਜ਼ਿੰਦਗੀ ਤੇ ਮੌਤ ਦੀ ਲੜਾਈ

 

 

ਅੰਮ੍ਰਿਤਸਰ -ਤਰਨਤਾਰਨ ਦੇ ਲਾਅ ਕਾਲਜ ’ਚ ਲੜਕੀ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਪ੍ਰਿੰਸ ਗੁਰੂ ਨਾਨਕ ਦੇਵ ਹਸਪਤਾਲ ’ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਪ੍ਰਿੰਸ ਦੀ ਹਾਲਤ ਬੇਹੱਦ ਨਾਜ਼ੁਕ ਹੈ ਅਤੇ ਉਸ ਦਾ ਬਲੱਡ ਪ੍ਰੈਸ਼ਰ ਲਗਾਤਾਰ ਘਟਦਾ ਜਾ ਰਿਹਾ ਹੈ। ਹਸਪਤਾਲ ਦੇ ਡਾਕਟਰਾਂ ਵੱਲੋਂ ਪ੍ਰਿੰਸ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ ਅਤੇ ਅਗਲੇ 12 ਘੰਟੇ ਉਸ ਦੇ ਲਈ ਬੇਹੱਦ ਨਾਜ਼ੁਕ ਦੱਸੇ ਜਾ ਰਹੇ ਹਨ।

ਜਾਣਕਾਰੀ ਅਨੁਸਾਰ ਤਰਨਤਾਰਨ ਦੇ ਇਕ ਲਾਅ ਕਾਲਜ ’ਚ ਇਕ ਵਿਦਿਆਰਥੀ ਵੱਲੋਂ ਆਪਣੀ ਕਲਾਸ ਦੀ ਇਕ ਵਿਦਿਆਰਥਣ ਨੂੰ ਗੋਲੀ ਮਾਰ ਕੇ ਖ਼ੁਦ ਨੂੰ ਵੀ ਗੋਲੀ ਮਾਰ ਲਈ ਗਈ ਸੀ। ਇਸ ਘਟਨਾ ਦੌਰਾਨ ਲੜਕੀ ਸੰਦੀਪ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦਕਿ ਲੜਕੇ ਪ੍ਰਿੰਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ। ਤਰਨਤਾਰਨ ਪੁਲਸ ਵੱਲੋਂ ਪ੍ਰਿੰਸ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਗਿਆ ਹੈ।

ਪ੍ਰਿੰਸ ਦੀ ਗੰਭੀਰ ਹਾਲਤ ਨੂੰ ਲੈ ਕੇ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਟੈਂਡੈਂਟ ਕਰਮਜੀਤ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਜ਼ਖ਼ਮੀ ਪ੍ਰਿੰਸ ਨੂੰ ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਹਸਪਤਾਲ ’ਚ ਰੈਫ਼ਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪ੍ਰਿੰਸ ਦੀ ਹਾਲਤ ਬੇਹੱਦ ਨਾਜ਼ੁਕ ਹੈ, ਗੋਲੀ ਉਸ ਦੇ ਸਿਰ ਦੇ ਇਕ ਹਿੱਸੇ ਤੋਂ ਹੋ ਕੇ ਦੂਸਰੇ ਹਿੱਸੇ ’ਚੋਂ ਨਿਕਲ ਗਈ  ਸੀ।