ਸਿਰਫ਼ 70 ਘੰਟਿਆਂ ਬਾਅਦ ਸਮੁੰਦਰੀ ਵਿਚ ਇਕ ਅਜਿਹੀ ਲਹਿਰ ਉੱਠਣ ਵਾਲੀ ਹੈ, ਜਿਸ ਦੇ ਆਉਣ ਨਾਲ ਕਈ ਰਾਜਾਂ ਵਿੱਚ ਭਾਰੀ ਤਬਾਹੀ ਮਚ ਸਕਦੀ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਬੰਗਾਲ ਦੀ ਖਾੜੀ ਵਿੱਚ ਬਣ ਰਿਹਾ ਇੱਕ ਤੂਫਾਨ ਸਿਸਟਮ ਤੇਜ਼ੀ ਨਾਲ ਤਾਕਤ ਹਾਸਲ ਕਰ ਰਿਹਾ ਹੈ, ਜਿਸ ਨਾਲ ਇਸਦੇ ਰਸਤੇ ਵਿੱਚ ਆਉਣ ਵਾਲੇ ਤੱਟਵਰਤੀ ਖੇਤਰਾਂ ਲਈ ਖ਼ਤਰਾ ਪੈਦਾ ਹੋ ਰਿਹਾ ਹੈ। ਦੱਖਣੀ ਭਾਰਤ ਦੇ ਕਈ ਰਾਜਾਂ ਵਿੱਚ ਤੇਜ਼ ਹਵਾਵਾਂ, ਭਾਰੀ ਮੀਂਹ ਅਤੇ ਸਮੁੰਦਰ ਦੇ ਉੱਚੇ ਉਛਾਲ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। ਅਗਲੇ ਤਿੰਨ ਦਿਨਾਂ ਵਿੱਚ ਮੌਸਮ ਵਿੱਚ ਭਾਰੀ ਬਦਲਾਅ ਆਉਣ ਦੀ ਉਮੀਦ ਹੈ।ਹਿਮਾਲਿਆਈ ਰਾਜਾਂ ਵਿੱਚ ਠੰਡ ਪੂਰੀ ਤਰ੍ਹਾਂ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਦੇ ਉੱਚੇ ਇਲਾਕਿਆਂ ਵਿੱਚ ਤਾਪਮਾਨ 3 ਤੋਂ 4 ਡਿਗਰੀ ਤੱਕ ਡਿੱਗਣ ਦੀ ਉਮੀਦ ਹੈ। ਲਗਾਤਾਰ ਹੋ ਰਹੀ ਬਰਫ਼ਬਾਰੀ ਤੋਂ ਬਾਅਦ ਰੋਹਤਾਂਗ ਦੱਰਾ ਨੂੰ ਵਾਹਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਉਤਰਾਖੰਡ ਦੇ ਪਹਾੜੀ ਇਲਾਕਿਆਂ ਵਿੱਚ, ਖਾਸ ਕਰਕੇ ਬਦਰੀਨਾਥ ਅਤੇ ਕੇਦਾਰਨਾਥ ਦੇ ਆਲੇ-ਦੁਆਲੇ ਤਾਪਮਾਨ ਜ਼ੀਰੋ ਤੋਂ ਹੇਠਾਂ ਡਿੱਗਣ ਦੀ ਸੰਭਾਵਨਾ ਹੈ। ਅਗਲੇ ਹਫ਼ਤੇ ਜੰਮੂ-ਕਸ਼ਮੀਰ ਦੇ ਗੁਲਮਰਗ, ਸ੍ਰੀਨਗਰ ਅਤੇ ਸੋਨਮਰਗ ਵਿੱਚ ਭਾਰੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਠੰਡ ਹੋਰ ਵੀ ਵੱਧ ਜਾਵੇਗੀ।

