ਚੰਡੀਗੜ੍ਹ/ਜਲੰਧਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਦੁਹਰਾਇਆ ਕਿ ਸੂਬੇ ’ਚ ਨਸ਼ਿਆਂ ਦੀ ਅਲਾਮਤ ਫ਼ੈਲਾਉਣ ਵਾਲਿਆਂ ਨਾਲ ਕੋਈ ਰਹਿਮ ਨਹੀਂ ਵਰਤੀ ਜਾਵੇਗਾ ਅਤੇ ਖ਼ੁਦ ਨੂੰ ਅਜਿੱਤ ਮੰਨਣ ਵਾਲੇ ਨਸ਼ਾ ਸਮੱਗਲਿੰਗ ਦੇ ‘ਜਰਨੈਲਾਂ’ ਨੂੰ ਸੀਖਾਂ ਪਿੱਛੇ ਸੁੱਟਿਆ ਗਿਆ ਹੈ। ਅਹਿਮਦਗੜ੍ਹ ਤੇ ਅਮਰਗੜ੍ਹ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਉਨ੍ਹਾਂ ਲੋਕਾਂ ਦੀ ਸਰਪ੍ਰਸਤੀ ਹੇਠ ਵਧਿਆ-ਫੁੱਲਿਆ, ਜਿਨ੍ਹਾਂ ਨੂੰ ਲੋਕਾਂ ਨੇ ਆਪਣੀ ਸੇਵਾ ਲਈ ਚੁਣਿਆ ਸੀ ਪਰ ਬਦਕਿਸਮਤੀ ਨਾਲ ਉਹ ਆਪਣੀਆਂ ਸਰਕਾਰੀ ਕਾਰਾਂ ’ਚ ਨਸ਼ੇ ਸਪਲਾਈ ਕਰਦੇ ਸਨ।