ਸ਼ਿਮਲਾ- ਹਿਮਾਚਲ ਪ੍ਰਦੇਸ਼ ਦੀਆਂ ਬੱਸਾਂ ਦੀ ਪੰਜਾਬ ‘ਚ ਐਂਟਰੀ ਬੰਦ ਹੋਣ ਵਾਲੀ ਹੈ। ਹਿਮਾਚਲ ਦੀਆਂ ਬੱਸਾਂ ‘ਤੇ ਪੰਜਾਬ ‘ਚ ਲਗਾਤਾਰ ਹੋ ਰਹੇ ਹਮਲਿਆਂ ਨੂੰ ਦੇਖਦਿਆਂ ਸੂਬੇ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਗੋਤਰੀ ਨੇ ਇਹ ਸੰਕੇਤ ਦਿੱਤਾ ਹੈ।
ਹਿਮਾਚਲ ਪ੍ਰਦੇਸ਼ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਹਿਮਾਚਲ ਦੀਆਂ ਬੱਸਾਂ ਅਤੇ ਯਾਤਰੀਆਂ ਦੀ ਸੁਰੱਖਿਆ ਯਕੀਨੀ ਨਹੀਂ ਕਰਦੀ, ਉਦੋਂ ਤੱਕ ਹਿਮਾਚਲ ਦੀਆਂ ਬੱਸਾਂ ਨੂੰ ਪੰਜਾਬ ਵਿੱਚ ਨਹੀਂ ਰੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਿਮਾਚਲ ਸਰਕਾਰ ਦੇ ਅਧਿਕਾਰੀ ਪੰਜਾਬ ਸਰਕਾਰ ਨਾਲ ਗੱਲਬਾਤ ਲਈ ਸੰਪਰਕ ਕਰ ਰਹੇ ਹਨ ਅਤੇ ਕੇਂਦਰ ਸਰਕਾਰ ਵੀ ਇਸ ਮਾਮਲੇ ਨਾਲ ਸੰਪਰਕ ਕਰ ਰਹੀ ਹੈ, ਜਿਸ ਨਾਲ ਸਥਾਈ ਹੱਲ ਸਕੇ।
ਉਨ੍ਹਾਂ ਕਿਹਾ ਕਿ ਐੱਚ.ਆਰ.ਟੀ.ਸੀ. ਦੇ 600 ਰੂਟ ਦੀਆਂ ਬੱਸਾਂ ਪੰਜਾਬ ਜਾਂ ਪੰਜਾਬ ‘ਚੋਂ ਹੁੰਦੇ ਹੋਏ ਦੂਜੇ ਸੂਬਿਆਂ ‘ਚ ਜਾਂਦੀਆਂ ਹਨ। ਅਜਿਹੇ ‘ਚ ਸਰਕਾਰ ਯਾਤਰੀਆਂ ਦੇ ਨਾਲ ਹੀ ਡਰਾਈਵਰਾਂ ਅਤੇ ਕੰਡਕਟਰਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੁਝ ਰੂਟ ਸਸਪੈਂਡ ਕਰਨ ‘ਤੇ ਵੀ ਵਿਚਾਰ ਕਰ ਰਹੀ ਹੈ।
ਦੱਸ ਦੇਈਏ ਕਿ ਪੰਜਾਬ ਦੇ ਅੰਮ੍ਰਿਤਸਰ ‘ਚ ਬੱਸ ਅੱਡੇ ‘ਤੇ ਸ਼ਨੀਵਾਰ ਨੂੰ ਕੁਝ ਅਣਪਛਾਤੇ ਲੋਕਾਂ ਨੇ ਹਿਮਾਚਲ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੀਆਂ 4 ਬੱਸਾਂ ਦੇ ਸ਼ੀਸ਼ੇ ਤੋੜ ਦਿੱਤੇ। ਪੁਲਸ ਨੇ ਇਹ ਵੀ ਕਿਹਾ ਕਿ ਬੱਸਾਂ ‘ਤੇ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖੇ ਵੀ ਮਿਲੇ ਹਨ। ਇਹ ਬੱਸਾਂ, ਬੱਸ ਅੱਡੇ ਦੀ ਪਾਰਕਿੰਗ ਵਿੱਚ ਖੜ੍ਹੀਆਂ ਸਨ ਅਤੇ ਘਟਨਾ ਸਮੇਂ ਇਨ੍ਹਾਂ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਕੁਝ ਦਿਨ ਪਹਿਲਾਂ, ਮੋਹਾਲੀ ਦੇ ਖਰੜ ਵਿੱਚ ਦੋ ਅਣਪਛਾਤੇ ਵਿਅਕਤੀਆਂ ਨੇ ਇੱਕ HRTC ਬੱਸ ਦੀ ਵਿੰਡਸ਼ੀਲਡ ਅਤੇ ਕੁਝ ਖਿੜਕੀਆਂ ਨੂੰ ਨੁਕਸਾਨ ਪਹੁੰਚਾਇਆ ਸੀ।