ਪੰਜਾਬ ਵਿੱਚ ਹੁਣ ਵਾਹਨਾਂ ਦੀ ਰਜਿਸਟ੍ਰੇਸ਼ਨ ਮਹਿੰਗੀ ਹੋ ਗਈ ਹੈ ਕਿਉਂਕਿ ਸੂਬੇ ਵਿੱਚ ਗ੍ਰੀਨ ਟੈਕਸ ਲਾਗੂ ਹੋ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਅਜਿਹੀ ਸਥਿਤੀ ਵਿੱਚ, ਹੁਣ ਗੈਰ-ਟਰਾਂਸਪੋਰਟ ਵਾਹਨਾਂ ਨੂੰ ਗ੍ਰੀਨ ਟੈਕਸ (ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਦੇ ਨਵੀਨੀਕਰਨ ‘ਤੇ) ਅਦਾ ਕਰਨਾ ਹੋਵੇਗਾ। ਡੀਜ਼ਲ ਅਤੇ ਪੈਟਰੋਲ ਵਾਹਨਾਂ ‘ਤੇ ਗ੍ਰੀਨ ਟੈਕਸ ਵੱਖਰਾ-ਵੱਖਰਾ ਰੱਖਿਆ ਗਿਆ ਹੈ। ਪਰ ਐੱਲ.ਪੀ.ਜੀ., ਸੀ.ਐੱਨ.ਜੀ., ਬੈਟਰੀ ਜਾਂ ਸੂਰਜੀ ਊਰਜਾ ‘ਤੇ ਚੱਲਣ ਵਾਲੇ ਵਾਹਨਾਂ ਨੂੰ ਇਸ ਸ਼੍ਰੇਣੀ ਤੋਂ ਬਾਹਰ ਰੱਖਿਆ ਗਿਆ ਹੈ। ਹੁਣ ਵਾਹਨਾਂ ਦੀ ਆਰਸੀ ਬਣਾਉਣ ‘ਤੇ ਡੇਢ ਤੋਂ ਦੋ ਫੀਸਦੀ ਟੈਕਸ ਵਸੂਲਿਆ ਜਾਵੇਗਾ।
ਇਸ ਤੋਂ ਇਲਾਵਾ 15 ਸਾਲ ਪੁਰਾਣੇ ਗੈਰ-ਟਰਾਂਸਪੋਰਟ ਵਾਹਨਾਂ ਦੀ ਰਜਿਸਟ੍ਰੇਸ਼ਨ ਲਈ ਪੈਟਰੋਲ ਦੋ ਪਹੀਆ ਵਾਹਨ ਮਾਲਕਾਂ ਨੂੰ 500 ਰੁਪਏ ਗ੍ਰੀਨ ਟੈਕਸ ਅਤੇ ਡੀਜ਼ਲ ਚਾਲਕਾਂ ਨੂੰ 1000 ਰੁਪਏ ਗ੍ਰੀਨ ਟੈਕਸ ਅਦਾ ਕਰਨਾ ਹੋਵੇਗਾ। ਇਸੇ ਤਰ੍ਹਾਂ 1500 ਸੀਸੀ ਤੋਂ ਘੱਟ ਵਾਲੇ ਚਾਰ ਪਹੀਆ ਵਾਹਨਾਂ ਲਈ ਪੈਟਰੋਲ ਲਈ 3000 ਰੁਪਏ ਅਤੇ ਡੀਜ਼ਲ ਵਾਹਨਾਂ ਲਈ 4000 ਰੁਪਏ ਮਹਿੰਗਾ ਪਵੇਗਾ। ਇਸੇ ਤਰ੍ਹਾਂ 1500 ਸੀਸੀ ਪੈਟਰੋਲ ਦੋਪਹੀਆ ਵਾਹਨ ‘ਤੇ 4,000 ਰੁਪਏ ਅਤੇ ਡੀਜ਼ਲ ਵਾਹਨ ‘ਤੇ 6,000 ਰੁਪਏ ਦੀ ਫੀਸ ਰੱਖੀ ਗਈ ਹੈ।