ਚੰਡੀਗੜ੍ਹ : ਖਡੂਰ ਸਾਹਿਬ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੰਜਾਬ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਾਹਮਣੇ ਆਈ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਦੇ ਸਾਥੀਆਂ ‘ਤੇ ਐੱਨ. ਐੱਸ. ਏ. (ਨੈਸ਼ਨਲ ਸਕਿਓਰਿਟੀ ਐਕਟ) ਹਟਾਇਆ ਜਾ ਸਕਦਾ ਹੈ, ਜਿਸ ਤੋਂ ਬਾਅਦ ਪੰਜਾਬ ਪੁਲਸ ਉਨ੍ਹਾਂ ਨੂੰ ਪੰਜਾਬ ਲਿਆਵੇਗੀ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਭਲਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚੋਂ ਅੰਮ੍ਰਿਤਪਾਲ ਦੇ ਸਾਰੇ ਸਾਥੀਆਂ ਨੂੰ ਪੰਜਾਬ ਲਿਆਂਦਾ ਜਾਵੇਗਾ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਅਗਵਾਈ ‘ਚ 200-250 ਲੋਕਾਂ ਦੀ ਭੀੜ ਨੇ ਅਜਨਾਲਾ ਪੁਲਸ ਥਾਣੇ ‘ਤੇ ਹਮਲਾ ਕਰ ਦਿੱਤਾ ਸੀ।
ਇਨ੍ਹਾਂ ਦਾ ਮਕਸਦ ਆਪਣੇ ਇਕ ਸਾਥੀ ਨੂੰ ਪੁਲਸ ਹਿਰਾਸਤ ‘ਚੋਂ ਛੁਡਵਾਉਣਾ ਸੀ। ਇਸ ਹਮਲੇ ਮਗਰੋਂ ਪੁਲਸ ਨੇ ਅੰਮ੍ਰਿਤਪਾਲ ਅਤੇ ਉਸ ਦੇ ਕਈ ਸਾਥੀਆਂ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਸਨ।