Friday, August 1, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ:...

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ: ਡਾ. ਬਲਜੀਤ ਕੌਰ

 

ਚੰਡੀਗੜ੍ਹ, 16 ਜਨਵਰੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਈਟ ਆਫ ਪਰਸਨਜ਼ ਵਿਦ ਡਿਸਏਬਿਲਟੀ (ਆਰ.ਪੀ.ਡਬਲਿਊ.ਡੀ) ਐਕਟ, 2016 ਦੀ ਧਾਰਾ-23 ਦੇ ਅਧੀਨ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਅਫਸਰ ਨਿਯੁਕਤ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਦਿਵਿਆਂਗਜਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਢੁਕਵਾਂ ਨਿਪਟਾਰਾ ਕਰਨ ਲਈ ਸਮੂਹ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਯੂਨੀਵਰਸਿਟੀਆਂ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਅਮਲਾ ਪੱਧਰ ਤੇ ਸ਼ਿਕਾਇਤ ਨਿਵਾਰਣ ਅਫਸਰ ਨਿਯੁਕਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਮੰਤਰੀ ਨੇ ਦੱਸਿਆ ਕਿ ਨਿਯੁਕਤ ਸ਼ਿਕਾਇਤ ਨਿਵਾਰਣ ਅਫਸਰ ਦਿਵਿਆਂਗਜਨਾਂ ਨੂੰ ਨੌਕਰੀ ਦੌਰਾਨ ਕਿਸੇ ਵੀ ਤਰ੍ਹਾਂ ਦੇ ਪੱਖ-ਪਾਤ, ਅੜਿਚਣ ਰਹਿਤ ਵਾਤਾਵਰਣ ਅਤੇ ਤਰੱਕੀ ਸਬੰਧੀ ਸ਼ਿਕਾਇਤਾਂ  ਦਾ ਨਿਪਟਾਰਾ ਕਰਨਗੇ। ਉਹਨਾਂ ਦੱਸਿਆ ਕਿ ਸ਼ਿਕਾਇਤ ਪ੍ਰਾਪਤ ਹੋਣ ਤੋਂ ਦੋ ਹਫਤਿਆਂ ਦੇ ਅੰਦਰ-ਅੰਦਰ ਜਾਂਚ ਪੂਰੀ ਕਰਨੀ ਜ਼ਰੂਰੀ ਹੋਵੇਗੀ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਵਾਰਣ ਕਰਨ ਸਮੇਂ ਰਿਕਾਰਡ ਰੱਖਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ।

ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਯੂਨੀਵਰਸਿਟੀਆਂ ਵੱਲੋਂ ਨਿਯੁਕਤ ਸ਼ਿਕਾਇਤ ਨਿਵਾਰਣ ਅਫਸਰਾਂ ਦੇ ਨਾਮ ਅਤੇ ਫੋਨ ਨੰਬਰ ਵਿਭਾਗ ਦੀ ਵੈਬਸਾਈਟ ਤੇ ਇੱਕ ਮਹੀਨੇ ਦੇ ਅੰਦਰ-ਅੰਦਰ ਉਪਲੱਬਧ ਕਰਵਾਉਣ ਲਈ ਕਿਹਾ। ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸ਼ਿਕਾਇਤ ਨਿਵਾਰਣ ਅਫ਼ਸਰਾਂ ਦੀ ਟੈਲੀਫੋਨ ਡਾਇਰੈਕਟਰੀ ਜਲਦੀ ਤਿਆਰ ਕੀਤੀ ਜਾਵੇ।