Become a member

Get the best offers and updates relating to Liberty Case News.

― Advertisement ―

spot_img
spot_img
HomeBig Newsਕਹਿਰ ਓ ਰੱਬਾ! ਪਲਾਂ 'ਚ ਹੀ ਉੱਜੜੀਆਂ ਖ਼ੁਸ਼ੀਆਂ, ਭਿਆਨਕ ਹਾਦਸੇ ਦੌਰਾਨ 2...

ਕਹਿਰ ਓ ਰੱਬਾ! ਪਲਾਂ ‘ਚ ਹੀ ਉੱਜੜੀਆਂ ਖ਼ੁਸ਼ੀਆਂ, ਭਿਆਨਕ ਹਾਦਸੇ ਦੌਰਾਨ 2 ਸਕੇ ਭਰਾਵਾਂ ਦੀ ਮੌਤ

ਮਾਨਸਾ : ਮਾਨਸਾ ‘ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ 2 ਸਕੇ ਭਰਾਵਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਇਕ ਸਵਿੱਫਟ ਕਾਰ ਨੇ ਮੋਟਰਸਾਈਕਲ ਸਵਾਰ 2 ਸਕੇ ਭਰਾਵਾਂ ਨੂੰ ਫੇਟ ਮਾਰ ਦਿੱਤੀ। ਇਸ ਤੋਂ ਬਾਅਦ ਕਾਰ ਦੇ ਚਾਲਕ ਨੇ ਗੱਡੀ ਤੇਜ਼ੀ ਨਾਲ ਭਜਾ ਲਈ।ਇਸ ਭਿਆਨਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ 2 ਸਕੇ ਭਰਾਵਾਂ ਦੀ ਮੌਤ ਹੋ ਗਈ ਅਤੇ ਗੱਡੀ ਦਾ ਚਾਲਕ ਜ਼ਖਮੀ ਹੋ ਗਿਆ, ਜਿਸ ਨੂੰ ਫੜ੍ਹ ਕੇ ਲੋਕਾਂ ਨੇ ਪੁਲਸ ਦੇ ਹਵਾਲੇ ਕਰ ਦਿੱਤਾ।ਮ੍ਰਿਤਕ ਨੌਜਵਾਨ ਮਾਨਸਾ ਸ਼ਹਿਰ ਦੇ ਹੀ ਰਹਿਣ ਵਾਲੇ ਸਨ, ਜਿਨ੍ਹਾਂ ਦੇ ਪਿਤਾ ਦੀ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਹੁਣ ਘਰ ‘ਚ ਇਨ੍ਹਾਂ ਦੀ ਮਾਂ ਅਤੇ ਇਕ ਨੌਜਵਾਨ ਦੀ ਪਤਨੀ ਰਹਿ ਗਈ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।