Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਹੱਸਦਾ-ਖੇਡਦਾ ਪਰਿਵਾਰ, ਭਿਆਨਕ ਹਾਦਸੇ 'ਚ ਮਾਂ-ਪੁੱਤ...

ਕਹਿਰ ਓ ਰੱਬਾ! ਪਲਾਂ ‘ਚ ਉੱਜੜਿਆ ਹੱਸਦਾ-ਖੇਡਦਾ ਪਰਿਵਾਰ, ਭਿਆਨਕ ਹਾਦਸੇ ‘ਚ ਮਾਂ-ਪੁੱਤ ਦੀ ਮੌਤ

 

ਪੱਟੀ – ਅੰਮ੍ਰਿਤਸਰ-ਖੇਮਕਰਨ ਮੇਨ ਰੋਡ ‘ਤੇ ਭਿੱਖੀਵਿੰਡ ਨੇੜੇ ਸੈਕਰਡ ਹਾਰਟ ਸਾਹਮਣੇ ਕਾਰ ਅਤੇ ਟਰੈਕਟਰ-ਟਰਾਲੀ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਕਾਰ ਸਵਾਰ ਮਾਂ-ਪੁੱਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਕਾਰ ਚਾਲਕ ਵਿਅਕਤੀ ਗੰਭੀਰ ਜ਼ਖ਼ਮੀ ਹੋਇਆ ਹੈ।

ਮਿਲੀ ਜਾਣਕਾਰੀ ਮੁਤਾਬਕ ਪਿੰਡ ਆਸਲ ਉਤਾੜ ਦੀਆਂ ਬਹਿਕਾ ਦੇ ਮਹਿਲ ਪਰਿਵਾਰ ਨਾਲ ਸੰਬੰਧਤ ਵਿਅਕਤੀ ਦਵਿੰਦਰ ਸਿੰਘ (30) ਪੁੱਤਰ ਕੁਲਦੀਪ ਸਿੰਘ, ਚੰਡੀਗੜ ਵਿਖੇ ਟੈਕਸੀ ਚਲਾਉਂਦਾ ਹੈ। ਬੀਤੀ ਰਾਤ ਆਪਣੀ ਡਿਜ਼ਾਇਰ ਕਾਰ ‘ਤੇ ਆਪਣੀ ਪਤਨੀ ਪ੍ਰਭਜੀਤ ਕੌਰ ਅਤੇ ਨਾਬਾਲਗ ਮੁੰਡੇ ਫ਼ਤਿਹ ਸਿੰਘ (5) ਸਮੇਤ ਆਪਣੇ ਸਹੁਰੇ ਪਿੰਡ ਫਤਾਹਪੁਰ ਵਿਚ ਵਿਆਹ ਵੇਖਣ ਜਾ ਰਿਹਾ ਸੀ ਕਿ ਰਾਤ ਕਰੀਬ 8 ਵਜੇ ਉਨ੍ਹਾਂ ਦੀ ਕਾਰ ਸੜਕ ‘ਤੇ ਅੱਗੇ ਜਾ ਰਹੇ ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਅਚਾਨਕ ਟਕਰਾ ਗਈ।

ਹਾਦਸੇ ‘ਚ ਕਾਰ ਦੇ ਪਰਖੱਚੇ ਉੱਡ ਗਏ, ਜਿਸ ਵਿਚ ਮਾਂ-ਪੁੱਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਕਾਰ ਚਾਲਕ ਨੁੰ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ-ਟਰਾਲੀ ਵੀ ਪੂਰੀ ਤਰ੍ਹਾਂ ਟੁੱਟ ਗਈ।

ਮ੍ਰਿਤਕਾ ਦੇ ਰਿਸ਼ਤੇਦਾਰ ਸਰਪੰਚ ਸੁਖਵਿੰਦਰ ਸਿੰਘ ਬੱਬੂ ਨੇ ਇਸ ਘਟਨਾ ਬਾਰੇ ਦੱਸਿਆ ਕਿ ਜ਼ਖ਼ਮੀ ਦਵਿੰਦਰ ਸਿੰਘ ਖ਼ਤਰੇ ਤੋਂ ਬਾਹਰ ਹੈ, ਜਿਹੜਾ ਕਿ ਆਪਣੀ ਸਾਲੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਜਾ ਰਿਹਾ ਸੀ। ਇਸ ਸਬੰਧੀ ਮੌਕੇ ‘ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਘਟਨਾ ਉਪਰੰਤ ਕੁਝ ਸਮਾਜ ਵਿਰੋਧੀ ਅਨਸਰ ਹਾਦਸਾਗ੍ਰਸਤ ਹੋਈ ਕਾਰ ਦੇ ਤਿੰਨ ਟਾਇਰ ਅਤੇ ਐੱਲ. ਸੀ. ਡੀ. ਚੋਰੀ ਕਰਕੇ ਲੈ ਗਏ। ਇਸ ਘਟਨਾ ਨੂੰ ਲੈ ਕੇ ਪਿੰਡ ਆਸਲ ਉਤਾੜ ‘ਚ ਬਹੁਤ ਗਮਗੀਨ ਮਾਹੌਲ ਬਣਿਆ ਹੋਇਆ ਹੈ।