Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦਾ ਬਜਟ ਕੀਤਾ ਪੇਸ਼; ਵਿਕਾਸ ਅਤੇ ਖੁਸ਼ਹਾਲੀ ਲਈ...

ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦਾ ਬਜਟ ਕੀਤਾ ਪੇਸ਼; ਵਿਕਾਸ ਅਤੇ ਖੁਸ਼ਹਾਲੀ ਲਈ ਉਲੀਕਿਆ ਨਵਾਂ ਰੋਡਮੈਪ

 

ਜੰਮੂ- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ‘ਚ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਸਾਲ 2026-2027 ਲਈ ਬਜਟ ਪੇਸ਼ ਕੀਤਾ। ਬਤੌਰ ਵਿੱਤ ਮੰਤਰੀ ਆਪਣਾ ਦੂਜਾ ਬਜਟ ਪੇਸ਼ ਕਰਦਿਆਂ ਅਬਦੁੱਲਾ ਨੇ ਕਿਹਾ ਕਿ ਇਹ ਵਿੱਤੀ ਯੋਜਨਾ ਖੇਤਰ ‘ਚ ਟਿਕਾਊ ਵਿਕਾਸ, ਸਮਾਜਿਕ ਸਦਭਾਵਨਾ ਅਤੇ ਆਰਥਿਕ ਖੁਸ਼ਹਾਲੀ ਦੀ ਮਜ਼ਬੂਤ ਨੀਂਹ ਰੱਖਣ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਹੈ। ਮੁੱਖ ਮੰਤਰੀ ਨੇ ਇਸ ਬਜਟ ਨੂੰ ਸਿਰਫ਼ ਅੰਕੜਿਆਂ ਦਾ ਲੇਖਾ-ਜੋਖਾ ਨਹੀਂ, ਸਗੋਂ ਜੰਮੂ-ਕਸ਼ਮੀਰ ਦੇ ਉੱਜਵਲ ਭਵਿੱਖ ਲਈ ਇਕ ‘ਫਿਸਕਲ ਕੰਪਾਸ’ (ਵਿੱਤੀ ਦਿਸ਼ਾ-ਸੂਚਕ) ਦੱਸਿਆ। ਉਨ੍ਹਾਂ ਨੇ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਕ ਮਜ਼ਬੂਤ ਅਤੇ ਖੁਸ਼ਹਾਲ ਜੰਮੂ-ਕਸ਼ਮੀਰ ਦੇ ਨਿਰਮਾਣ ਲਈ ਮਿਲ ਕੇ ਕੰਮ ਕਰਨ। ਉਨ੍ਹਾਂ ਅਨੁਸਾਰ, ਸਰਕਾਰ ਦਾ ਟੀਚਾ ਨਿਵੇਸ਼, ਨਵੀਨਤਾ ਅਤੇ ਜਨਤਕ ਭਾਗੀਦਾਰੀ ਰਾਹੀਂ ਖੇਤਰ ਨੂੰ ਆਧੁਨਿਕ ਅਤੇ ਜੀਵੰਤ ਬਣਾਉਣਾ ਹੈ।

 

ਪਿਛਲੇ ਸਾਲ ਦੀਆਂ ਚੁਣੌਤੀਆਂ ਦਾ ਜ਼ਿਕਰ ਬਜਟ

ਭਾਸ਼ਣ ਦੌਰਾਨ ਅਬਦੁੱਲਾ ਨੇ ਪਿਛਲੇ ਸਾਲ ਦੌਰਾਨ ਆਈਆਂ ਮੁਸ਼ਕਲਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਭੂ-ਰਾਜਨੀਤਿਕ ਕਾਰਕਾਂ, ਪਹਿਲਗਾਮ ਅੱਤਵਾਦੀ ਹਮਲੇ ਅਤੇ ਜੰਮੂ ਖੇਤਰ ‘ਚ ਆਏ ਵਿਨਾਸ਼ਕਾਰੀ ਹੜ੍ਹਾਂ ਕਾਰਨ ਆਰਥਿਕ ਗਤੀਵਿਧੀਆਂ ਪ੍ਰਭਾਵਿਤ ਹੋਈਆਂ ਸਨ। ਇਸ ਨਾਲ ਸੈਰ-ਸਪਾਟਾ, ਦਸਤਕਾਰੀ, ਬਾਗਬਾਨੀ ਅਤੇ ਖੇਤੀਬਾੜੀ ਵਰਗੇ ਪ੍ਰਮੁੱਖ ਖੇਤਰਾਂ ਨੂੰ ਨੁਕਸਾਨ ਪਹੁੰਚਿਆ, ਜਿਸ ਕਾਰਨ ਲੋਕਾਂ ਨੂੰ ਵਿੱਤੀ ਤੰਗੀ ਅਤੇ ਰੁਜ਼ਗਾਰ ਦੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ।