Wednesday, January 8, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjab6, 7 ਅਤੇ 8 ਜਨਵਰੀ ਨੂੰ ਸੂਬੇ ਵਿਚ ਪੀ. ਆਰ. ਟੀ. ਸੀ....

6, 7 ਅਤੇ 8 ਜਨਵਰੀ ਨੂੰ ਸੂਬੇ ਵਿਚ ਪੀ. ਆਰ. ਟੀ. ਸੀ. ਅਤੇ ਪਨਬਸ ਬੱਸਾਂ ਨਹੀਂ ਚੱਲਣਗੀਆਂ

 

ਜਲੰਧਰ – ਜੇਕਰ ਤੁਸੀਂ 6, 7 ਅਤੇ 8 ਜਨਵਰੀ ਨੂੰ ਕਿਤੇ ਘੁੰਮਣ ਲਈ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਦਾ ਪਲਾਨ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੋਵੇਗੀ। ਦਰਅਸਲ ਸੂਬੇ ਵਿਚ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿਣ ਵਾਲਾ ਹੈ ਅਤੇ 6, 7 ਅਤੇ 8 ਜਨਵਰੀ ਨੂੰ ਸੂਬੇ ਵਿਚ ਪੀ. ਆਰ. ਟੀ. ਸੀ. ਅਤੇ ਪਨਬਸ ਬੱਸਾਂ ਨਹੀਂ ਚੱਲਣਗੀਆਂ। ਆਪਣੀ ਮੰਗਾਂ ਨੂੰ ਲੈ ਕੇ ਪੀ. ਆਰ. ਟੀ. ਸੀ. ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਕਰਕੇ6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਜ਼ਿਕਰਯੋਗ ਹੈ ਕਿ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਪਨਬਸ-ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬੀਤੇ ਮਹੀਨੇ ਪੰਜਾਬ ਭਰ ਵਿਚ ਮੰਤਰੀਆਂ ਨੂੰ ਮੰਗ-ਪੱਤਰ ਸੌਂਪ ਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਉਠਾਈ ਗਈ ਸੀ। ਇਸੇ ਲੜੀ ਤਹਿਤ ਬੀਤੇ ਮਹੀਨੇ ਜਲੰਧਰ ਡਿਪੂ 1 ਅਤੇ 2 ਦੇ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਮਹਿੰਦਰਾ ਭਗਤ ਅਤੇ ਦੋਆਬੇ ਦੇ ਵੱਖ-ਵੱਖ ਵਿਧਾਇਕਾਂ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਬਿਕਰਮਜੀਤ ਸਿੰਘ, ਸਤਪਾਲ ਸਿੰਘ ਸੱਤਾ ਅਤੇ ਚੰਨਣ ਸਿੰਘ ਚੰਨਾ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ’ਚ ਹੋ ਰਹੀ ਦੇਰੀ ਕਾਰਨ ਯੂਨੀਅਨ ਨੂੰ ਸੰਘਰਸ਼ ਦਾ ਬਿਗੁਲ ਵਜਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।