ਅੰਮ੍ਰਿਤਸਰ- ਸਿੱਖਾਂ ਤੇ ਦਸਵੇਂ ਗੁਰੂ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਵੱਡੀ ਗਿਣਤੀ ‘ਚ ਸੰਗਤਾਂ ਗੁਰਦੁਆਰਾ ਪਟਨਾ ਸਾਹਿਬ ਵਿਖੇ ਜਾ ਕੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਹਨ। ਉੱਥੇ ਹੀ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੀਆਂ ਹਨ।
ਅੱਜ ਸਵੇਰ ਤੋਂ ਹੀ ਸੰਘਣੀ ਧੁੰਦ ਹੈ ਪਰ ਸੰਗਤਾਂ ਇਸ ਤੋਂ ਵੀ ਗਿਣਤੀ ‘ਚ ਗੁਰੂ ਜੀ ਦੇ ਦਰਸ਼ਨ ਕਰਨ ਪਹੁੰਚ ਰਹੀਆਂ ਹਨ। ਸੰਗਤ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ। ਇਸ ਦੌਰਾਨ ਸੰਗਤਾਂ ਨਾਲ ਗੱਲਬਾਤ ਕੀਤੀ ਉਨ੍ਹਾਂ ਕਿਹਾ ਕਿ ਅੱਜ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਹੈ ਤੇ ਅੱਜ ਦੇ ਦਿਨ ਗੁਰੂ ਘਰ ਵਿੱਚ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੇ ਹਾਂ।