ਅੰਮ੍ਰਿਤਸਰ – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 11 ਵਜੇ ਦੇ ਕਰੀਬ ਅੰਮ੍ਰਿਤਸਰ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵਨਿਊ ਵਿਖੇ ਨਤਮਸਤਕ ਹੋਣ ਪਹੁੰਚੇ ਹਨ।ਇਸ ਦੌਰਾਨ ਉਨ੍ਹਾਂ ਨੇ ਕੀਰਤਨ ਸਰਵਨ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਵੀ ਨਜ਼ਰ ਆਈਆਂ। ਗੁਰਦੁਆਰਾ ਛੇਵੇਂ ਪਾਤਸ਼ਾਹੀ ‘ਚ ਵੱਡੀ ਗਿਣਤੀ ‘ਚ ਪੁਲਸ ਫੋਰਸ ਤਾਇਨਾਤ ਰਹੀ।