Wednesday, April 23, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਭਰ ਦੇ ਵਿੱਚ ਚਲਾਇਆ ਗਿਆ ਆਪਰੇਸ਼ਨ ਕਾਸੋ, ਸ਼ੱਕੀ ਸਮਾਨ, ਸ਼ੱਕੀ ਲੋਕਾਂ...

ਪੰਜਾਬ ਭਰ ਦੇ ਵਿੱਚ ਚਲਾਇਆ ਗਿਆ ਆਪਰੇਸ਼ਨ ਕਾਸੋ, ਸ਼ੱਕੀ ਸਮਾਨ, ਸ਼ੱਕੀ ਲੋਕਾਂ ਦੀ ਕੀਤੀ ਗਈ ਚੈਕਿੰਗ

ਪੰਜਾਬ ਭਰ ਦੇ ਵਿੱਚ ਅੱਜ ਅਪਰੇਸ਼ਨ ਕਾਸੋ ਦੇ ਤਹਿਤ ਸੀਨੀਅਰ ਅਫਸਰਾਂ ਵੱਲੋਂ ਪਬਲਿਕ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਅੱਜ ਲੁਧਿਆਣਾ ਵਿੱਚ ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਪਹੁੰਚੇ, ਜਿਨਾਂ ਦੀ ਅਗਵਾਈ ਦੇ ਵਿੱਚ ਅੱਜ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਅਤੇ ਹੋਰ ਪੁਲਿਸ ਸੀਨੀਅਰ ਅਫਸਰਾਂ ਦੇ ਨਾਲ ਪੂਰੀ ਪੁਲਿਸ ਫੋਰਸ ਮੌਜੂਦ ਰਹੀ। ਇਸ ਸਰਚਿੰਗ ਅਭਿਆਨ ਦੇ ਦੌਰਾਨ ਬਸ ਸਟੈਂਡ ’ਤੇ ਹਰ ਇੱਕ ਸ਼ੱਕੀ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਬੱਸ ਸਟੈਂਡ ਦੀ ਪਾਰਕਿੰਗ ਦੇ ਵਿੱਚ ਖੜੇ ਵਾਹਨ ਪੁਲਿਸ ਵੱਲੋਂ ਚੈੱਕ ਕੀਤੇ ਗਏ ਅਤੇ ਉਹਨਾਂ ਦੀ ਜਾਂਚ ਪੜਤਾਲ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਦੇ ਹੋਏ ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਅੱਜ ਪੂਰੇ ਪੰਜਾਬ ਭਰ ਦੇ ਵਿੱਚ ਇਹ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵੱਖ-ਵੱਖ ਜ਼ਿਲਿਆਂ ਦੇ ਵਿੱਚ ਸੀਨੀਅਰ ਅਫਸਰਾਂ ਦੀਆਂ ਡਿਊਟੀਆਂ ਲੱਗੀਆਂ ਹਨ, ਪੁਲਿਸ ਫੋਰਸ ਲਿਮਿਟਿਡ ਹੈ ਅਤੇ ਪੰਚਾਇਤੀ ਚੋਣਾਂ ਦੇ ਵਿੱਚ ਵੀ ਉਹਨਾਂ ਦੀ ਡਿਊਟੀ ਲੱਗੀ ਹੋਈ ਹੈ। ਇਸ ਕਰਕੇ ਅਸੀਂ ਅੱਜ ਲੁਧਿਆਣਾ ਵਿੱਚ ਇਹ ਸਰਚ ਆਪਰੇਸ਼ਨ ਚਲਾਇਆ ਹੈ, ਮਾੜੇ ਅੰਸਰਾਂ ਦੇ ਖਿਲਾਫ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਅਪਰਾਧੀਆਂ ਨੂੰ ਸਖ਼ਤ ਮੈਸੇਜ ਜਾ ਸਕੇ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਪਬਲਿਕ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਕਿਉਂਕਿ ਇਹ ਤਿਉਹਾਰਾਂ ਦੀ ਆਮਦ ਦਾ ਸੀਜ਼ਨ ਹੈ। ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਵਚਨਬੱਧ ਹੈ। ਇਸੇ ਦੇ ਤਹਿਤ ਇਹ ਆਪਰੇਸ਼ਨ ਚਲਾਇਆ ਗਿਆ ਹੈ।