Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਸਰਬਜੀਤ ਕੌਰ ਮਾਮਲੇ ’ਚ ਪਟੀਸ਼ਨ ’ਚ ਸੋਧ ਕਰਨ ਦਾ ਹੁਕਮ

ਸਰਬਜੀਤ ਕੌਰ ਮਾਮਲੇ ’ਚ ਪਟੀਸ਼ਨ ’ਚ ਸੋਧ ਕਰਨ ਦਾ ਹੁਕਮ

 

ਗੁਰਦਾਸਪੁਰ/ਲਾਹੌਰ – ਲਾਹੌਰ ਹਾਈ ਕੋਰਟ ਨੇ ਸਾਬਕਾ ਵਿਧਾਇਕ ਮਹਿੰਦਰ ਪਾਲ ਸਿੰਘ ਨੂੰ ਆਪਣੀ ਪਟੀਸ਼ਨ ’ਚ ਸੋਧ ਕਰਨ ਦਾ ਹੁਕਮ ਦਿੱਤਾ। ਪਟੀਸ਼ਨ ’ਚ ਮਹਿੰਦਰ ਪਾਲ ਸਿੰਘ ਨੇ ਭਾਰਤੀ ਔਰਤ ਸਰਬਜੀਤ ਕੌਰ ਨੂੰ ਭਾਰਤ ਭੇਜਣ ਦੀ ਮੰਗ ਕੀਤੀ ਸੀ। ਜਸਟਿਸ ਫਾਰੂਕ ਹੈਦਰ ਨੇ ਪਟੀਸ਼ਨ ’ਤੇ ਸੁਣਵਾਈ ਕੀਤੀ, ਜਦੋਂ ਪਟੀਸ਼ਨਰ ਅਤੇ ਉਸ ਦੇ ਵਕੀਲ ਅਦਾਲਤ ’ਚ ਪੇਸ਼ ਹੋਏ। ਜੱਜ ਨੇ ਪਟੀਸ਼ਨਰ (ਸਾਬਕਾ ਵਿਧਾਇਕ ਮਹਿੰਦਰ ਪਾਲ ਸਿੰਘ) ਨੂੰ ਕਿਸੇ ਵੀ ਅਪਰਾਧਿਕ ਕਾਰਵਾਈ ਬਾਰੇ ਪੁਲਸ ਨਾਲ ਸੰਪਰਕ ਕਰਨ ਅਤੇ ਭਾਰਤੀ ਔਰਤ ਸਰਬਜੀਤ ਕੌਰ ਵਿਰੁੱਧ ਜਾਸੂਸੀ ਦੇ ਦੋਸ਼ਾਂ ਅਤੇ ਦੇਸ਼ ਨਿਕਾਲੇ ਦੀ ਅਪੀਲ ਸਬੰਧੀ ਪਟੀਸ਼ਨ ’ਚ ਸੋਧ ਕਰਨ ਦਾ ਨਿਰਦੇਸ਼ ਦਿੱਤਾ।

 

ਪਟੀਸ਼ਨ ’ਚ ਕਿਹਾ ਗਿਆ ਹੈ ਕਿ ਪਾਕਿਸਤਾਨ ਪਹੁੰਚਣ ਤੋਂ ਬਾਅਦ ਸਰਬਜੀਤ ਕੌਰ ਦਾ ਲਾਪਤਾ ਹੋਣਾ ਇਕ ਸੰਵੇਦਨਸ਼ੀਲ ਮਾਮਲਾ ਹੈ ਅਤੇ ਸ਼ੱਕ ਹੈ ਕਿ ਉਹ ਇਕ ਭਾਰਤੀ ਜਾਸੂਸ ਹੋ ਸਕਦੀ ਹੈ। ਪਟੀਸ਼ਨ ’ਚ ਦਲੀਲ ਦਿੱਤੀ ਗਈ ਹੈ ਕਿ ਅਪਰਾਧਿਕ ਰਿਕਾਰਡ ਦੇ ਬਾਵਜੂਦ ਭਾਰਤ ਵੱਲੋਂ ਸਰਬਜੀਤ ਕੌਰ ਨੂੰ ਪਨਾਹ ਦੇਣਾ, ਭਾਰਤ ਲਈ ਜਾਸੂਸੀ ’ਚ ਉਸ ਦੀ ਸੰਭਾਵੀ ਸ਼ਮੂਲੀਅਤ ਬਾਰੇ ਚਿੰਤਾਵਾਂ ਨੂੰ ਹੋਰ ਮਜ਼ਬੂਤ ​​ਕਰਦਾ ਹੈ।