ਚੰਡੀਗੜ੍ਹ/ਪਟਿਆਲਾ : ਪਟਿਆਲਾ ਵਿਚ ਇਕ ਮਹਿਲਾ ਉਮੀਦਵਾਰ ਤੋਂ ਨਾਮਜ਼ਦਗੀ ਪੱਤਰ ਖੋਹੇ ਜਾਣ ਦੇ ਮਾਮਲੇ ਵਿਚ ਪੰਜਾਬ ਹਰਿਆਣਾ ਹਾਈਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਨੇ ਇਸ ਮਾਮਲੇ ਵਿਚ ਚਾਰ ਪੁਲਸ ਮੁਲਾਜ਼ਮਾਂ ਖ਼ਿਲਾਫ ਐੱਫ. ਆਈ. ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਬਕਾਇਦਾ 15 ਮਿੰਟਾਂ ਵਿਚ ਕਾਰਵਾਈ ਕਰਨ ਲਈ ਆਖਿਆ ਹੈ। ਹਾਲਾਂਕਿ ਪੰਜਾਬ ਦੇ ਏ. ਜੀ. ਵੱਲੋਂ ਅਦਾਲਤ ਕੋਲੋਂ ਸਮਾਂ ਮੰਗਿਆ ਗਿਆ ਪਰ ਅਦਾਲਤ ਨੇ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ।
ਦਰਅਸਲ ਨਗਰ ਨਿਗਮ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਦਾਖਲ ਕਰਨ ਦੇ ਆਖਰੀ ਦਿਨ ਪਟਿਆਲਾ ਵਿਚ ਖੂਬ ਹੰਗਾਮਾ ਹੋਇਆ। ਇਸ ਦੌਰਾਨ ਇਕ ਮਹਿਲਾ ਨੇ ਦੋਸ਼ ਲਗਾਇਆ ਕਿ ਉਸ ਦੇ ਨਾ ਸਿਰਫ ਨਾਮਜ਼ਦਗੀ ਪੱਤਰ ਖੋਹੇ ਗਏ ਸਗੋਂ ਉਸ ਨਾਲ ਧੱਕਾ ਕੀਤਾ ਗਿਆ। ਇਸ ਮਾਮਲੇ ਵਿਚ ਉਕਤ ਵਲੋਂ ਹਾਈਕਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ। ਇਸ ਮਾਮਲੇ ਵਿਚ ਸੁਣਵਾਈ ਕਰਦੇ ਹੋਏ ਹਾਈਕਰਟ ਨੇ ਪੁਲਸ ਮੁਲਾਜ਼ਮਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ।