Saturday, December 28, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ

ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ

 

ਗੁਆਂਢੀ ਦੇਸ਼ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ, ਜੋ ਲਗਾਤਾਰ ਨਸ਼ਾ ਤਸਕਰੀ ਵਰਗੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਿਹਾ ਹੈ। ਇਸ ਵਿਚਾਲੇ ਸੂਬੇ ਦੀ ਪੁਲਿਸ ਵੀ ਪੂਰੀ ਤਰ੍ਹਾਂ ਮੁਸ਼ਤੈਦ ਨਜ਼ਰ ਆ ਰਹੀ ਹੈ, ਜੋ ਇੰਨ੍ਹਾਂ ਵਾਰਦਾਤਾਂ ਨੂੰ ਅਸਫਲ ਕਰ ਰਹੀ ਹੈ। ਦਰਅਸਲ ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅਤੇ ਗੁਰਦਾਸਪੁਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਤਸਕਰ ਨੂੰ 1.350 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ।

ਪੁਲਿਸ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਮਾਮਲੇ ਵਿੱਚ ਕੁਝ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲਿਸ ਵੱਲੋਂ ਮੁਲਜ਼ਮਾਂ ਦੇ ਸਾਰੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੇ ਸੰਪਰਕ ਵਿਚ ਕੌਣ-ਕੌਣ ਸਨ।

ਤੁਹਾਨੂੰ ਦੱਸ ਦਈਏ ਕਿ ਦੇਸ਼ ‘ਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੁੰਦੇ ਹੀ ਸਰਹੱਦ ਪਾਰ ਬੈਠੇ ਅੱਤਵਾਦੀ ਸਰਗਰਮ ਹੋ ਗਏ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਫਾਜ਼ਿਲਕਾ ਦੇ ਸਰਹੱਦੀ ਖੇਤਰ ਤੋਂ ਡਰੋਨ ਰਾਹੀਂ ਇਕ ਕਿਲੋ 180 ਗ੍ਰਾਮ ਆਰ.ਡੀ.ਐਕਸ ਬਰਾਮਦ ਕੀਤਾ ਗਿਆ ਸੀ। ਉਸ ਸਮੇਂ ਬੀਐਸਐਫ ਨੇ ਸਰਹੱਦ ’ਤੇ ਬਹਾਦਰਕੇ ਚੌਕੀ ਤੋਂ ਇੱਕ ਕਿਲੋਮੀਟਰ ਦੂਰ ਸਕੂਲ ਨੇੜੇ ਪੀਲੀ ਟੇਪ ਨਾਲ ਲਪੇਟੇ ਲੋਹੇ ਦੇ ਬਕਸੇ ਵਿੱਚ ਦੋ 9 ਵਾਟ ਦੀਆਂ ਬੈਟਰੀਆਂ ਅਤੇ ਆਰਡੀਐਕਸ ਨਾਲ ਭਰਿਆ ਇੱਕ ਬੈਗ ਬਰਾਮਦ ਕੀਤਾ ਸੀ।