Sunday, September 7, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ, ਫਿਰ ਪੁਲਿਸ ਨੇ ਵੀ...

ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ, ਫਿਰ ਪੁਲਿਸ ਨੇ ਵੀ ਕਰਤੀ ਵੱਡੀ ਕਾਰਵਾਈ

 

ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਦਰਅਸਲ, ਪੰਜਾਬ ਪੁਲਿਸ ਨੇ ਖੁਫੀਆ ਸੂਚਨਾ ਦੇ ਆਧਾਰ ‘ਤੇ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਕਾਰਵਾਈ ਦੌਰਾਨ ਸਰਹੱਦ ਪਾਰੋਂ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਜ਼ਬਤ ਕੀਤੀ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ 105 ਕਿਲੋਗ੍ਰਾਮ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ, 17 ਕਿਲੋ ਭੁੱਲ ਡੀਐਮਆਰ (ਡਾਈਮੇਥਾਈਲ ਡਾਈਥੋਕਸੀ ਬੈਂਜ਼ਾਈਲ) ਅਤੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ ਅੰਤਰਰਾਸ਼ਟਰੀ ਨਸ਼ਾ ਤਸਕਰ ਨਵਪ੍ਰੀਤ ਸਿੰਘ ਨਵ ਭੁੱਲਰ ਦੇ ਦੋ ਸਾਥੀ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਹ ਕਾਰਵਾਈ ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ SSOC ਵੱਲੋਂ ਕੀਤੀ ਗਈ ਹੈ। ਇਸ ਮੌਕੇ ਪੁਲਿਸ ਅਧਿਕਾਰੀ ਅੱਜ ਇਹਨਾਂ ਦੋਵਾਂ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਆਏ। ਉੱਥੇ ਹੀ ਮਾਨਯੋਗ ਅਦਾਲਤ ਵੱਲੋਂ ਇਹਨਾਂ ਦਾ ਤਿੰਨ ਦਿਨ ਦਾ ਰਿਮਾਂਡ ਪੁਲਿਸ ਨੇ ਹਾਸਿਲ ਕੀਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹਨਾਂ ਦੇ ਵਿੱਚੋਂ ਇੱਕ ਦੋਸ਼ੀ ਆਈਲੈਟਸ ਦੀ ਪੜ੍ਹਾਈ ਕਰ ਰਿਹਾ ਹੈ ਤੇ ਦੂਸਰਾ ਫੋਟੋਗ੍ਰਾਫੀ ਕਰਦਾ ਸੀ, ਇਹਨਾਂ ਦੇ ਵਿਦੇਸ਼ ਵਿੱਚ ਬੈਠੇ ਭੁੱਲਰ ਦੇ ਨਾਲ ਸੰਬੰਧ ਸਨ ਤੇ ਕੁਝ ਮਹੀਨੇ ਪਹਿਲਾਂ ਹੀ ਇਹਨਾਂ ਨੇ ਇਹ ਕੰਮ ਸ਼ੁਰੂ ਕੀਤਾ ਸੀ।

ਉਹਨਾਂ ਦੱਸਿਆ ਕਿ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਜਲ ਮਾਰਗ ਦੀ ਵਰਤੋਂ ਕੀਤੀ ਜਾਂਦੀ ਸੀ। ਪੁਲਿਸ ਨੇ ਟਾਇਰਾਂ ਤੋਂ ਰਬੜ ਦੀਆਂ ਵੱਡੀਆਂ ਟਿਊਬਾਂ ਵੀ ਬਰਾਮਦ ਕੀਤੀਆਂ ਹਨ, ਜੋ ਦਰਸਾਉਂਦੀਆਂ ਹਨ ਕਿ ਇਨ੍ਹਾਂ ਦੀ ਵਰਤੋਂ ਪਾਣੀ ਦੇ ਰਸਤੇ ਰਾਹੀਂ ਤਸਕਰੀ ਦੌਰਾਨ ਕੀਤੀ ਗਈ। ਇਸ ਮੌਕੇ ਪੁਲਿਸ ਅਧਿਕਾਰੀ ਇੰਦਰਦੀਪ ਸਿੰਘ ਨੇ ਦੱਸਿਆ ਕਿ ਅੱਜ ਬਾਬਾ ਬਕਾਲਾ ਤੋਂ ਡੇਢ ਕੁਇੰਟਲ ਦੇ ਕਰੀਬ ਹੀ ਹੈਰੋਇਨ ਬਰਾਮਦ ਕੀਤੀ ਗਈ ਹੈ ਤੇ ਛੇ ਪਿਸਤੋਲਾਂ ਵੀ ਬਰਾਮਦ ਹੋਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਹੁਣ ਮੁਲਜ਼ਮਾਂ ਪਾਸੋਂ ਪੁੱਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।