ਇੰਟਰਨੈਸ਼ਨਲ — ‘ਆਪਰੇਸ਼ਨ ਸਿੰਦੂਰ’ ਮਗਰੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਹਾਲਾਤ ਆਮ ਵਾਂਗ ਹੋਣ ਦਾ ਨਾਂ ਨਹੀਂ ਲੈ ਰਹੇ। ਇਸੇ ਦੌਰਾਨ ਪਾਕਿਸਤਾਨ ਪ੍ਰਸ਼ਾਸਨ ਨੇ ਆਪਣੇ ਹਵਾਈ ਖੇਤਰ ਵਿਚ ਭਾਰਤੀ ਜਹਾਜ਼ਾਂ ਦੇ ਦਾਖਲੇ ’ਤੇ ਪਾਬੰਦੀ 23 ਸਤੰਬਰ ਤਕ ਵਧਾ ਦਿੱਤੀ ਹੈ।
ਪਾਕਿਸਤਾਨ ਏਅਰਪੋਰਟ ਅਥਾਰਟੀ ਨੇ ਇਕ ਨਵਾਂ ਨੋਟਮ (ਨੋਟਿਸ ਟੂ ਏਅਰਮੈਨ) ਜਾਰੀ ਕਰ ਕੇ ਪਾਕਿਸਤਾਨ ਦੇ ਹਵਾਈ ਖੇਤਰ ’ਚ ਭਾਰਤੀ ਜਹਾਜ਼ਾਂ ਦੇ ਦਾਖਲੇ ’ਤੇ ਪਾਬੰਦੀ ਨੂੰ ਇਕ ਮਹੀਨੇ ਲਈ ਵਧਾਉਣ ਦਾ ਐਲਾਨ ਕੀਤਾ ਹੈ।