ਨੈਸ਼ਨਲ – ਭਾਰਤ-ਪਾਕਿਸਤਾਨ ਤਣਾਅ ਦਰਮਿਆਨ ਹਰਿਆਣਾ ਦੇ ਸਿਰਸਾ ਏਅਰ ਫੋਰਸ ਸਟੇਸ਼ਨ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ ‘ਚ ਆਈ ਇੱਕ ਪਾਕਿਸਤਾਨੀ ਮਿਜ਼ਾਈਲ ‘ਫਤਿਹ 1’ ਨੂੰ ਭਾਰਤੀ ਹਵਾਈ ਸੈਨਾ ਵੱਲੋਂ ਨਸ਼ਟ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਮਿਜ਼ਾਈਲ ਨੂੰ ਇਸ ਦੇ ਨਿਸ਼ਾਨੇ ‘ਤੇ ਪਹੁੰਚਣ ਤੋਂ ਪਹਿਲਾਂ ਹਵਾ ‘ਚ ਹੀ ਤਬਾਹ ਕਰ ਦਿੱਤਾ ਗਿਆ, ਜਿਸ ਨਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਾਅ ਰਿਹਾ। ਦੱਸਿਆ ਜਾ ਰਿਹਾ ਹੈ ਕਿ ਇਸ ਮਿਜ਼ਾਈਲ ਨੂੰ ਦਿੱਲੀ ਨੂੰ ਨਿਸ਼ਾਨਾ ਬਣਾਉਣ ਲਈ ਚਲਾਇਆ ਗਿਆ ਸੀ, ਜਿਸ ਨੂੰ ਹਰਿਆਣਾ ‘ਚ ਹੀ ਤਬਾਹ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ 7 ਮਈ ਨੂੰ ਭਾਰਤ ਨੇ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ ਸੀ, ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਜੰਗ ਵਾਲੀ ਸਥਿਤੀ ਬਣੀ ਹੋਈ ਹੈ ਤੇ ਲਗਾਤਾਰ 3 ਦਿਨਾਂ ਤੋਂ ਦੋਵੇਂ ਦੇਸ਼ ਇਕ-ਦੂਜੇ ਖ਼ਿਲਾਫ਼ ਫ਼ੌਜੀ ਕਾਰਵਾਈ ਕਰ ਰਹੇ ਹਨ।