ਪੰਜਾਬ ਵਿੱਚ 15 ਅਕਤੂਬਰ 2024 ਨੂੰ ਹੋਣਗੀਆਂ ਪੰਚਾਇਤੀ ਚੋਣਾ, ਚੋਣ ਕਮਿਸ਼ਨਰ ਰਾਜਕਮਲ ਚੋਧਰੀ ਨੇ ਐਲਾਨ ਕੀਤਾ ਹੈ। ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਚਾਇਤੀ ਚੋਣ ਦੀ ਤਾਰੀਖ ਰੱਖੀ ਗਈ ਹੈ। ਚੋਣ ਕਮਿਸ਼ਨ ਨੇ ਦੱਸਿਆ ਕਿ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਇਸ ਤੋਂ ਇਲਾਵਾ 27 ਸਤੰਬਰ ਤੋਂ ਨਾਮਜ਼ਦਗੀਆਂ ਸ਼ੁਰੂ ਹੋ ਜਾਣਗੀਆਂ ਅਤੇ ਨਾਮਜਦਗੀਆਂ 4 ਅਕਤੂਬ ਨੂੰ 3 ਵਜੇ ਤੱਕ ਭਰੀਆਂ ਜਾਣਗੀਆਂ । ਇਸ ਤੋਂ ਇਲਾਵਾ ਨਾਮਜਦਗੀਆਂ ਵਾਪਸ ਲੈਣ ਦੀ ਤਾਰੀਕ 7 ਅਕਤੂਬਰ ਨਿਰਧਾਰਿਤ ਕੀਤੀ ਗਈ ਐ। ਚੋਣ ਕਮਿਸ਼ਨ ਨੇ ਦੱਸਿਆ ਕਿ ਚੋਣਾਂ ਲਈ 19 ਹਜ਼ਾਰ 110 ਪੋਲਿੰਗ ਬੂਥ ਬਣਾਏ ਜਾਣਗੇ ਅਤੇ ਇਸ ਵਾਰ ਬਿਨਾਂ ਪਾਰਟੀ ਚੋਣ ਨਿਸ਼ਾਨ ‘ਤੇ ਚੋਣ ਹੋਵੇਗੀ। ਚੋਣ ਕਮਿਸ਼ਨ ਨੇ ਦੱਸਿਆ ਕਿ ਪੰਜਾਬ ‘ਚ 1 ਕਰੋੜ 33 ਲੱਖ 97 ਹਜ਼ਾਰ 232 ਵੋਟਰ ਹਨ ਜੋ ਬੈਲੇਟ ਪੇਪਰ ਰਾਹੀਂ ਵੋਟ ਦੀ ਵਰਤੋਂ ਕਰਨਗੇ।