Sunday, December 29, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਚੈਕਿੰਗ ਦੌਰਾਨ ਪਟਿਆਲਾ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਹਥਿਆਰਾਂ ਸਣੇ ਕਾਬੂ ਕੀਤੇ...

ਚੈਕਿੰਗ ਦੌਰਾਨ ਪਟਿਆਲਾ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਹਥਿਆਰਾਂ ਸਣੇ ਕਾਬੂ ਕੀਤੇ ਤਸਕਰ

 

ਆਗਾਮੀ ਸੁੰਤਤਰਤਾ ਦਿਵਸ ਨੂੰ ਲੈ ਕੇ ਸੂਬੇ ਭਰ ’ਚ ਸਰੁੱਖਿਆ ਵਧਾ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਵੱਲੋਂ ਸਰੁੱਖਿਆ ਦੇ ਮੱਦੇਨਜ਼ਰ ਅਤੇ ਸੁਤੰਤਰਤਾ ਦਿਵਸ ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਅਭਿਆਨ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-7’ ਦਾ ਨਾਂਅ ਦਿੱਤਾ ਗਿਆ ਹੈ।

ਇਹ ਆਪ੍ਰੇਸ਼ਨ ਸ਼ਨੀਵਾਰ ਨੂੰ DGP ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਵੇਰੇ 7 ਵਜੇ ਤੋਂ ਦੁਪਹਿਰ 1 ਵਜੇ ਤੱਕ ਚਲਾਇਆ ਗਿਆ, ਜਿਸਦਾ ਉਦੇਸ਼ ਨਸ਼ਾ ਤਸਕਰਾਂ/ਸ਼ਰਾਬ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਦੀਆਂ ਹਰਕਤਾਂ ’ਤੇ ਬਾਜ਼ ਅੱਖ ਰੱਖਣਾ ਸੀ ।

ਇਸ ਦੌਰਾਨ 10 ਜ਼ਿਲ੍ਹਿਆਂ ਦੇ ਲਗਭਗ 91 ਐਂਟਰੀ/ਐਗਜ਼ਿਟ ਪੁਆਇੰਟਾਂ, ਜੋ ਕਿ ਚਾਰ ਸਰਹੱਦੀ ਰਾਜਾਂ ਅਤੇ ਯੂ.ਟੀ. ਚੰਡੀਗੜ੍ਹ ਨਾਲ ਲੱਗਦੇ ਹਨ, ’ਤੇ ਇੰਸਪੈਕਟਰਾਂ/ਡੀ.ਐਸ.ਪੀ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਨਾਲ ਲੈਸ ਮਜ਼ਬੂਤ ਨਾਕੇ ਲਗਾਏ ਗਏ। ਇਸ ਤੋਂ ਇਲਾਵਾ 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸ.ਏ.ਐਸ. ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।

ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਅਪ੍ਰੇਸ਼ਨ ਤਹਿਤ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾਵਾਂ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਜਾਂਚ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਉਨ੍ਹਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਵੀ ਪੁਸ਼ਟੀ ਕੀਤੀ। ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ 3668 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 139 ਦੇ ਚਲਾਨ ਕੀਤੇ ਗਏ ਅਤੇ 12 ਨੂੰ ਜ਼ਬਤ ਕੀਤਾ ਗਿਆ। ਇਸ ਦੇ ਨਾਲ ਹੀ ਪੁਲਿਸ ਨੇ 14 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 14 ਮਾਮਲੇ ਦਰਜ ਕੀਤੇ ਅਤੇ 431 ਸ਼ੱਕੀ ਵਿਅਕਤੀਆਂ ਨੂੰ ਪੁੱਛ-ਗਿੱਛ ਲਈ ਹਿਰਾਸਤ ਵਿੱਚ ਵੀ ਲਿਆ।

ਇਸ ਤੋਂ ਇਲਾਵਾ ਪਟਿਆਲਾ ਪੁਲਿਸ ਅਧਿਕਾਰੀਆਂ ਨੇ ਚੈਕਿੰਗ ਦੌਰਾਨ ਹਥਿਆਰਾਂ ਦੀ ਖੇਪ ਦੀ ਡਿਲਿਵਰੀ ਕਰਨ ਜਾ ਰਹੇ ਹਥਿਆਰਾਂ ਦੇ ਤਸਕਰ ਨੂੰ ਕਾਬੂ ਕੀਤਾ। ਮੁਲਜ਼ਮ ਦੀ ਪਹਿਚਾਣ ਤਰੁਣ ਵੱਜੋਂ ਹੋਈ ਹੈ ਜੋ ਕਿ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਫੜੇ ਗਏ ਮੁਲਜ਼ਮ ਕੋਲੋਂ 32 ਬੋਰ ਦੇ 4 ਪਿਸਤੌਲਾਂ ਸਮੇਤ ਮੈਗਜ਼ੀਨ ਬਰਾਮਦ ਕੀਤੇ ਗਏ। ਫਿਲਹਾਲ ਪੁਲਿਸ ਵੱਲੋਂ ਫੜੇ ਗਏ ਮੁਲਜ਼ਮ ਕੋਲੋਂ ਪੁੱਛ-ਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।