Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਨਵੀਂ ਮੁਸੀਬਤ 'ਚ ਘਿਰਣਗੇ ਲੋਕ! 24 ਅਪ੍ਰੈਲ ਲਈ ਪੰਜਾਬ 'ਚ ਹੋ ਗਿਆ...

ਨਵੀਂ ਮੁਸੀਬਤ ‘ਚ ਘਿਰਣਗੇ ਲੋਕ! 24 ਅਪ੍ਰੈਲ ਲਈ ਪੰਜਾਬ ‘ਚ ਹੋ ਗਿਆ ਵੱਡਾ ਐਲਾਨ

 

ਲੁਧਿਆਣਾ/ਜਲੰਧਰ – ਜੇਕਰ ਤੁਸੀਂ ਵੀ 24 ਅਪ੍ਰੈਲ ਨੂੰ ਬੱਸਾਂ ਵਿਚ ਸਫ਼ਰ ਕਰਨ ਬਾਰੇ ਸੋਚ ਰਹੇ ਹੋ ਤਾਂ ਤੁਹਾਡੇ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਰੋਡਵੇਜ਼/ਪਨਬੱਸ/ਪੀ. ਆਰ. ਟੀ. ਸੀ. ਮੁਲਾਜ਼ਮ ਯੂਨੀਅਨ ਨੇ ਭਲਕੇ ਬੰਦ ਸਟੈਂਡ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਦਰਅਸਲ ਪੰਜਾਬ ਰੋਡਵੇਜ਼/ਪਨਬੱਸ/ਪੀ. ਆਰ. ਟੀ. ਸੀ. ਮੁਲਾਜ਼ਮ ਯੂਨੀਅਨ ਨੇ ਮੁਲਾਜ਼ਮਾਂ ਦੇ ਖ਼ਾਤਿਆਂ ’ਚ ਅੱਧੀ ਤਨਖ਼ਾਹ ਪਾਉਣ ’ਤੇ ਵਿਭਾਗ ਅਤੇ ਸਰਕਾਰ ਪ੍ਰਤੀ ਰੋਸ ਜਤਾਇਆ ਹੈ।

ਮੁਲਾਜ਼ਮ ਵਾਰ-ਵਾਰ ਮੰਗ ਕਰ ਰਹੇ ਹਨ ਕਿ ਇਸ ਸਮੇਂ ਮੁਲਾਜ਼ਮਾਂ ਨੇ ਆਪਣੇ ਬੱਚਿਆਂ ਦੀਆਂ ਫ਼ੀਸਾਂ ਸਮੇਤ ਸਕੂਲਾਂ ’ਚ ਦਾਖ਼ਲੇ ਅਤੇ ਸਾਲ ਭਰ ਲਈ ਕਣਕ ਵੀ ਖ਼ਰੀਦਣੀ ਹੁੰਦੀ ਹੈ ਪਰ ਸਰਕਾਰ ਵੱਲੋਂ ਲਗਭਗ 600 ਕਰੋੜ ਰੁਪਏ ਦੀ ਰਾਸ਼ੀ ਨਾ ਆਉਣ ਕਰਕੇ ਮੁਲਾਜ਼ਮਾਂ ਨੂੰ ਤਨਖ਼ਾਹ ਦੇਣ ’ਚ ਵੱਡੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਗਭਗ 6 ਮਹੀਨਿਆਂ ਤੋਂ ਸਰਕਾਰ ਵਲੋਂ ਪੈਸਾ ਰਿਲੀਜ਼ ਨਹੀਂ ਕੀਤਾ ਗਿਆ।

ਸੂਬਾ ਜੁਆਇੰਟ ਸਕੱਤਰ ਜਗਤਾਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਵੀ ਮੀਟਿੰਗ ਹੋਈ ਸੀ, ਜਿਸ ’ਚ ਜਲਦੀ ਪੈਸਾ ਰਿਲੀਜ਼ ਕਰਨ ਬਾਰੇ ਗੱਲਬਾਤ ਹੋਈ ਸੀ ਪਰ ਹਾਲੇ ਤੱਕ ਪੈਸਾ ਰਿਲੀਜ਼ ਨਹੀਂ ਹੋਇਆ। ਇਸ ਤੋਂ ਸਰਕਾਰ ਦੀ ਨੀਅਤ ਦਾ ਸਾਫ਼ ਪਤਾ ਲਗਦਾ ਹੈ ਕਿ ਸਰਕਾਰ ਵਿਭਾਗ ਨੂੰ ਖ਼ਤਮ ਕਰਨ ਵਾਲੇ ਪਾਸੇ ਨੂੰ ਜਾ ਰਹੀ ਹੈ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਮੈਨੇਜਮੈਂਟ ਨੇ ਬਾਕੀ ਬਚਦੀ ਤਨਖਾਹ ਸਮੇਂ ਸਿਰ ਵਰਕਰਾਂ ਦੇ ਖਾਤੇ ’ਚ ਨਾ ਪਾਈ ਤਾਂ 24 ਅਪ੍ਰੈਲ ਨੂੰ ਪੀ. ਆਰ. ਟੀ. ਸੀ. ਦੇ ਸਮੂਹ ਬੱਸ ਸਟੈਂਡ ਬੰਦ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ।

Latest Articel

ਭਾਜਪਾ ਦੀ ਪੰਜਾਬ ਪ੍ਰਤੀ ਮਾਰੂ ਨੀਤੀ

0
  ਪੰਜਾਬ ਦੀ ਰਾਜਨੀਤੀ ਵਿੱਚ ਆਉਂਦੇ ਹਰੇਕ ਮੋੜ 'ਤੇ ਸਿਆਸੀ ਦਲ ਇਕ ਦੂਜੇ ਉੱਤੇ ਤੀਖੇ ਤੀਰ ਛੱਡਦੇ ਰਹਿੰਦੇ ਹਨ। ਪਰ ਜਦੋਂ ਗੱਲ ਪੰਜਾਬ ਦੀ ਆਮ...

ਕਾਇਰਤਾਪੂਰਨ ਕੰਮ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ: CM ਸੈਣੀ

0
  ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਸੈਲਾਨੀਆਂ 'ਤੇ ਹੋਏ 'ਕਾਇਰਾਨਾ' ਹਮਲੇ ਲਈ ਜ਼ਿੰਮੇਵਾਰ...

ਹਾਈਲੈਵਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

0
ਚੰਡੀਗੜ੍ਹ : ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੀ. ਜੀ. ਪੀ. ਗੌਰਵ ਯਾਦਵ ਅਤੇ ਪੁਲਸ ਦੇ ਹੋਰ ਉੱਚ...

ਪਹਿਲਗਾਮ ਹਮਲੇ ਦਾ ਪੰਜਾਬ ‘ਚ ਅਸਰ, 12 ਹਜ਼ਾਰ ਦੇ ਕਰੀਬ ਟੈਕਸੀ ਬੁਕਿੰਗਾਂ ਰੱਦ

0
  ਜਲੰਧਰ - ਪਹਿਲਗਾਮ ਵਿਚ ਹੋਏ ਅੱਤਵਾਦ ਹਮਲੇ ਦਾ ਪੰਜਾਬ ਵਿਚ ਵੀ ਅਸਰ ਵੇਖਣ ਨੂੰ ਮਿਲਿਆ ਹੈ। ਜਲੰਧਰ ਵਿੱਚ ਟੈਕਸੀ ਯੂਨੀਅਨ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ...

ਯੁੱਧ ਨਸ਼ਿਆਂ ਵਿਰੁਧ’: 53ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ;...

0
ਚੰਡੀਗੜ੍ਹ, 22 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਛੇੜੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ...