ਫਗਵਾੜਾ – ਫਗਵਾੜਾ ਵਾਸੀਆਂ ਨੂੰ ਅੱਜ ਨਵਾਂ ਮੇਅਰ ਮਿਲ ਗਿਆ ਹੈ। ਫਗਵਾੜਾ ਵਿਚ ਆਮ ਆਦਮੀ ਪਾਰਟੀ ਦਾ ਮੇਅਰ ਬਣਾਇਆ ਗਿਆ ਹੈ। ਆਮ ਆਦਮੀ ਪਾਰਟੀ ਦੇ ਆਗੂ ਰਾਮ ਉੱਪਲ ਨੂੰ ਫਗਵਾੜਾ ਦਾ ਮੇਅਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ‘ਤੇ ਵੀ ‘ਆਪ’ ਦਾ ਹੀ ਕਬਜ਼ਾ ਹੋਇਆ ਹੈ। ਸੀਨੀਅਰ ਡਿਪਟੀ ਮੇਅਰ ਤੇਜਪਾਲ ਬਸਰਾ ਬਣੇ ਹਨ।