Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਕੇਂਦਰੀ ਸਿੱਖ ਅਜਾਇਬ ਘਰ ’ਚ ਦੋ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਕੇਂਦਰੀ ਸਿੱਖ ਅਜਾਇਬ ਘਰ ’ਚ ਦੋ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

 

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੇ ਬਹਾਦਰ ਜਰਨੈਲ ਸ. ਨਿਧਾਨ ਸਿੰਘ ਪੰਜਹੱਥਾ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਇਨ੍ਹਾਂ ਤਸਵੀਰਾਂ ਤੋਂ ਪੜਦਾ ਹਟਾਉਣ ਦੀ ਰਸਮ ਨਿਭਾਈ ਗਈ ਜਦਕਿ ਇਸ ਮੌਕੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ, ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਤੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ ਵੀ ਹਾਜ਼ਰ ਸਨ।

ਇਸ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਥਕ ਖੇਤਰ ਵਿਚ ਸਮੇਂ-ਸਮੇਂ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾ ਕੇ ਸਿੱਖ ਕੌਮ ਦੀ ਸਿਰਮੌਰ ਸੰਸਥਾ ਵੱਲੋਂ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ, ਉਨ੍ਹਾਂ ਵਿਚ ਬਾਬਾ ਬਿਧੀ ਚੰਧ ਸੰਪ੍ਰਦਾ ਦੇ ਮੁਖੀ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਨੇ ਦੇਸ਼ਾਂ ਵਿਦੇਸ਼ਾਂ ਵਿਚ ਵਿਚਰ ਕੇ ਗੁਰਸਿੱਖੀ ਦਾ ਪ੍ਰਚਾਰ ਪ੍ਰਸਾਰ ਕੀਤਾ ਅਤੇ ਬੇਅੰਤ ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾ ਕੇ ਗੁਰੂ ਲੜ ਲਾਇਆ।