ਨੈਸ਼ਨਲ – ਪ੍ਰਧਾਨ ਮੰਤਰੀ ਨਿਵਾਸ ‘ਤੇ ਤਿੰਨਾਂ ਫੌਜ ਮੁਖੀਆਂ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿੱਚ ਜਲ ਸੈਨਾ ਮੁਖੀ, ਹਵਾਈ ਸੈਨਾ ਮੁਖੀ, ਸੈਨਾ ਮੁਖੀ ਅਤੇ ਸੀ.ਡੀ.ਐੱਸ. ਵੀ ਮੌਜੂਦ ਹਨ। ਇਸ ਮਹੱਤਵਪੂਰਨ ਮੀਟਿੰਗ ਵਿੱਚ ਐੱਨਐੱਸਏ ਅਜੀਤ ਡੋਭਾਲ ਵੀ ਹਿੱਸਾ ਲੈ ਰਹੇ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਥੋੜ੍ਹੀ ਦੇਰ ਪਹਿਲਾਂ ਪ੍ਰਧਾਨ ਮੰਤਰੀ ਨਿਵਾਸ ਪਹੁੰਚੇ। ਵਿਦੇਸ਼ ਮੰਤਰਾਲੇ ਦੀ ਪ੍ਰੈਸ ਬ੍ਰੀਫਿੰਗ ਥੋੜ੍ਹੀ ਦੇਰ ਪਹਿਲਾਂ ਹੋਈ ਸੀ, ਜਿਸ ਵਿੱਚ ਉਨ੍ਹਾਂ ਨੇ ਪਾਕਿਸਤਾਨ ਵੱਲੋਂ ਭਾਰਤ ‘ਤੇ ਕੀਤੇ ਗਏ ਨਾਕਾਮ ਹਮਲਿਆਂ ਬਾਰੇ ਜਾਣਕਾਰੀ ਦਿੱਤੀ।
ਜਾਣਕਾਰੀ ਮੁਤਾਬਕ, ਪਾਕਿਸਤਾਨ ਨੇ ਇੱਕ ਵਾਰ ਫਿਰ ਸਰਹੱਦ ਪਾਰ ਤੋਂ ਭਾਰੀ ਗੋਲੀਬਾਰੀ ਸ਼ੁਰੂ ਕਰ ਦਿੱਤੀ ਹੈ। ਜੰਗਬੰਦੀ ਦੀ ਉਲੰਘਣਾ ਦੀ ਤਾਜ਼ਾ ਘਟਨਾ ਸ਼ੁੱਕਰਵਾਰ ਸ਼ਾਮ ਨੂੰ ਉੜੀ ਸੈਕਟਰ ਵਿੱਚ ਵਾਪਰੀ ਜਿੱਥੇ ਪਾਕਿਸਤਾਨ ਵਾਲੇ ਪਾਸਿਓਂ ਭਾਰੀ ਗੋਲੀਬਾਰੀ ਕੀਤੀ ਜਾ ਰਹੀ ਹੈ