Become a member

Get the best offers and updates relating to Liberty Case News.

― Advertisement ―

spot_img
spot_img
HomeBig NewsPM ਮੋਦੀ ਵੱਲੋਂ ਨੇਪਾਲ ਨੂੰ 15 ਹਜ਼ਾਰ ਕਰੋੜ ਰੁਪਏ ਦੀ ਮਦਦ ਦਾ...

PM ਮੋਦੀ ਵੱਲੋਂ ਨੇਪਾਲ ਨੂੰ 15 ਹਜ਼ਾਰ ਕਰੋੜ ਰੁਪਏ ਦੀ ਮਦਦ ਦਾ ਐਲਾਨ, ਬਾਲੇਨ ਸ਼ਾਹ ਨਾਲ ਸਬੰਧ ਮਜ਼ਬੂਤ ਕਰਨ ‘ਤੇ ਜ਼ੋਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਭਾਰਤ ਅਤੇ ਨੇਪਾਲ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ 15 ਹਜ਼ਾਰ ਕਰੋੜ ਭਾਰਤੀ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ। ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਦੇ ਭਾਰਤ ਦੇ ਪਹਿਲੇ ਦੁਵੱਲੇ ਦੌਰੇ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਸਬੰਧਾਂ ਨੂੰ ਨਵੀਂ ਮਜ਼ਬੂਤੀ ਦੇਣ ‘ਤੇ ਜ਼ੋਰ ਦਿੱਤਾ। ਪੀਐਮ ਮੋਦੀ ਨੇ ਇਸ ਦੌਰੇ ਨੂੰ ਦੋਵਾਂ ਦੇਸ਼ਾਂ ਦੀ ਡੂੰਘੀ ਦੋਸਤੀ ਅਤੇ ਸਾਂਝੀ ਵਿਰਾਸਤ ਦਾ ਪ੍ਰਤੀਕ ਦੱਸਿਆ।

ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਅਤੇ ਨੇਪਾਲ ਦੇ ਸਦੀਆਂ ਪੁਰਾਣੇ ਇਤਿਹਾਸਕ, ਸੱਭਿਆਚਾਰਕ ਅਤੇ ਧਾਰਮਿਕ ਸਬੰਧਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਭਗਵਾਨ ਰਾਮ ਅਤੇ ਮਾਤਾ ਸੀਤਾ ਦੋਵਾਂ ਦੇਸ਼ਾਂ ਦੀ ਸਾਂਝੀ ਸਭਿਅਤਾ ਦੇ ਪ੍ਰਤੀਕ ਹਨ।

2018 ਵਿੱਚ ਆਪਣੀ ਜਨਕਪੁਰ ਯਾਤਰਾ ਨੂੰ ਯਾਦ ਕਰਦਿਆਂ ਮੋਦੀ ਨੇ ਕਿਹਾ, “ਨੇਪਾਲ ਤੋਂ ਬਿਨਾਂ ਸਾਡੇ ਧਾਮ ਅਧੂਰੇ ਹਨ ਅਤੇ ਨੇਪਾਲ ਤੋਂ ਬਿਨਾਂ ਸਾਡੇ ਰਾਮ ਵੀ ਅਧੂਰੇ ਹਨ।” ਉਨ੍ਹਾਂ ਕਿਹਾ ਕਿ ਭਾਰਤ ਅਤੇ ਨੇਪਾਲ ਦੇ ਰਿਸ਼ਤੇ ਸਿਰਫ਼ ਗੁਆਂਢੀ ਦੇਸ਼ਾਂ ਤੱਕ ਸੀਮਤ ਨਹੀਂ ਹਨ, ਸਗੋਂ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਡੂੰਘਾ ਸੱਭਿਆਚਾਰਕ ਅਤੇ ਭਾਵਨਾਤਮਕ ਸਬੰਧ ਹੈ।

ਉੱਥੇ ਹੀ ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਨੇ ਵੀ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਭਾਰਤ ਅਤੇ ਨੇਪਾਲ ਦੇ ਸਬੰਧ ਹਿਮਾਲਿਆ ਵਾਂਗ ਮਜ਼ਬੂਤ ਅਤੇ ਸਮੁੰਦਰ ਵਾਂਗ ਵਿਸ਼ਾਲ ਹਨ। ਦੋਵਾਂ ਦੇਸ਼ਾਂ ਦੇ ਲੋਕ ਇੱਕ-ਦੂਜੇ ਨਾਲ ਡੂੰਘਾਈ ਨਾਲ ਜੁੜੇ ਹੋਏ ਹਨ।

ਭਾਰਤ-ਨੇਪਾਲ ਵਿਚਾਲੇ 200 ਕਿਲੋਮੀਟਰ ਦਾ ਵਾਧੂ ਰਸਤਾ ਖ਼ਤਮ

ਭਾਰਤ ਅਤੇ ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਨੇ ਦਿੱਲੀ ਤੋਂ ਬਟਨ ਦਬਾ ਕੇ ਕਾਲੀ ਨਦੀ ‘ਤੇ ਬਣੇ ਛਾਰਛੁਮ ਅੰਤਰਰਾਸ਼ਟਰੀ ਮਿੱਤਰਤਾ ਮੋਟਰ ਪੁਲ ਦਾ ਵਰਚੁਅਲ ਉਦਘਾਟਨ ਕੀਤਾ।

ਇਹ ਪੁਲ ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਦੇ ਧਾਰਚੂਲਾ ਨੂੰ ਨੇਪਾਲ ਦੇ ਦਾਰਚੂਲਾ ਨਾਲ ਜੋੜੇਗਾ। ਇਸ ਦੇ ਸ਼ੁਰੂ ਹੋਣ ਨਾਲ ਦੋਵਾਂ ਦੇਸ਼ਾਂ ਦੇ ਸਰਹੱਦੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਦੀ ਆਵਾਜਾਈ ਆਸਾਨ ਹੋ ਜਾਵੇਗੀ।

ਹੁਣ ਤੱਕ ਇੱਕ-ਦੂਜੇ ਦੇ ਇਲਾਕਿਆਂ ਵਿੱਚ ਜਾਣ ਲਈ ਲੋਕਾਂ ਨੂੰ ਲਗਭਗ 200 ਕਿਲੋਮੀਟਰ ਦਾ ਵਾਧੂ ਸਫ਼ਰ ਤੈਅ ਕਰਨਾ ਪੈਂਦਾ ਸੀ। ਪੁਲ ਦੇ ਚਾਲੂ ਹੋਣ ਨਾਲ ਇਸ ਸਮੱਸਿਆ ਤੋਂ ਰਾਹਤ ਮਿਲੇਗੀ ਅਤੇ ਸਰਹੱਦੀ ਖੇਤਰਾਂ ਵਿਚਾਲੇ ਸੰਪਰਕ ਹੋਰ ਬਿਹਤਰ ਹੋਵੇਗਾ।

ਇਸ ਮੌਕੇ ਪੀਐਮ ਮੋਦੀ ਨੇ ਕਿਹਾ ਕਿ ਪੁਲ ਸ਼ੁਰੂ ਹੋਣ ਨਾਲ ਭਾਰਤ ਅਤੇ ਨੇਪਾਲ ਵਿਚਾਲੇ ਵਪਾਰਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲੇਗਾ।

ਪੁਲ ਦੇ ਉਦਘਾਟਨ ਮੌਕੇ ਛਾਰਛੁਮ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਮੌਜੂਦ ਸਨ। ਰੰ ਸਮਾਜ ਦੇ ਲੋਕਾਂ ਨੇ ਰਵਾਇਤੀ ਪਹਿਰਾਵੇ ਵਿੱਚ ਸੱਭਿਆਚਾਰਕ ਨਾਚ ਪੇਸ਼ ਕਰਕੇ ਇਸ ਮੌਕੇ ਦਾ ਜਸ਼ਨ ਮਨਾਇਆ।