Become a member

Get the best offers and updates relating to Liberty Case News.

― Advertisement ―

spot_img
spot_img
HomeBreaking NewsPM ਮੋਦੀ ਨੇ ਤਾਮਿਲਨਾਡੂ, ਪੱਛਮੀ ਬੰਗਾਲ ਦੇ ਲੋਕਾਂ ਨੂੰ ਵੱਡੀ ਗਿਣਤੀ 'ਚ...

PM ਮੋਦੀ ਨੇ ਤਾਮਿਲਨਾਡੂ, ਪੱਛਮੀ ਬੰਗਾਲ ਦੇ ਲੋਕਾਂ ਨੂੰ ਵੱਡੀ ਗਿਣਤੀ ‘ਚ ਵੋਟ ਪਾਉਣ ਦੀ ਕੀਤੀ ਅਪੀਲ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਤਾਮਿਲਨਾਡੂ ਅਤੇ ਪੱਛਮੀ ਬੰਗਾਲ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ “ਉਤਸ਼ਾਹ” ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਮੋਦੀ ਨੇ ਵਿਸ਼ੇਸ਼ ਤੌਰ ‘ਤੇ ਦੋਵਾਂ ਰਾਜਾਂ ਦੇ ਨੌਜਵਾਨਾਂ ਅਤੇ ਔਰਤਾਂ ਨੂੰ ਰਿਕਾਰਡ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਤਾਮਿਲਨਾਡੂ ਦੀਆਂ ਸਾਰੀਆਂ 234 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ, ਜਦੋਂ ਕਿ ਪੱਛਮੀ ਬੰਗਾਲ ਦੀਆਂ 294 ਵਿਧਾਨ ਸਭਾ ਸੀਟਾਂ ਵਿੱਚੋਂ 152 ‘ਤੇ ਵੋਟਿੰਗ ਜਾਰੀ ਹੈ।

ਪ੍ਰਧਾਨ ਮੰਤਰੀ ਨੇ X ‘ਤੇ ਇੱਕ ਪੋਸਟ ਵਿੱਚ ਕਿਹਾ, “ਤਾਮਿਲਨਾਡੂ ਵਿਚੋਂ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਜਾਰੀ ਹੈ। ਮੈਂ ਸਾਰੇ ਵੋਟਰਾਂ ਨੂੰ ਲੋਕਤੰਤਰ ਦੇ ਇਸ ਪਵਿੱਤਰ ਫਰਜ਼ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦਾ ਸੱਦਾ ਦਿੰਦਾ ਹਾਂ। ਮੈਂ ਖਾਸ ਤੌਰ ‘ਤੇ ਤਾਮਿਲਨਾਡੂ ਦੇ ਨੌਜਵਾਨਾਂ ਅਤੇ ਔਰਤਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਬਾਹਰ ਆਉਣ ਅਤੇ ਰਿਕਾਰਡ ਗਿਣਤੀ ਵਿੱਚ ਵੋਟ ਪਾਉਣ।” ਇੱਕ ਹੋਰ ਪੋਸਟ ਵਿੱਚ ਮੋਦੀ ਨੇ ਕਿਹਾ, “ਅੱਜ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦਾ ਪਹਿਲਾ ਪੜਾਅ ਹੈ। ਮੈਂ ਸਾਰੇ ਨਾਗਰਿਕਾਂ ਨੂੰ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਪੂਰੇ ਦਿਲ ਨਾਲ ਹਿੱਸਾ ਲੈਣ ਦੀ ਅਪੀਲ ਕਰਦਾ ਹਾਂ। ਮੈਂ ਖਾਸ ਤੌਰ ‘ਤੇ ਆਪਣੇ ਨੌਜਵਾਨ ਦੋਸਤਾਂ ਅਤੇ ਪੱਛਮੀ ਬੰਗਾਲ ਦੀਆਂ ਔਰਤਾਂ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕਰਦਾ ਹਾਂ।” ਪੱਛਮੀ ਬੰਗਾਲ ਵਿੱਚ ਦੂਜੇ ਪੜਾਅ ਦੀਆਂ ਵੋਟਾਂ 29 ਅਪ੍ਰੈਲ ਨੂੰ ਪੈਣਗੀਆਂ। ਤਾਮਿਲਨਾਡੂ, ਪੱਛਮੀ ਬੰਗਾਲ, ਅਸਾਮ, ਕੇਰਲ ਅਤੇ ਪੁਡੂਚੇਰੀ ਵਿੱਚ ਹੋਈਆਂ ਚੋਣਾਂ ਲਈ ਵੋਟਾਂ ਦੀ ਗਿਣਤੀ 4 ਮਈ ਨੂੰ ਹੋਵੇਗੀ।