ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਆਂ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀ ਦਿੱਤੀ। ਇਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਲਾਹੌਰ ਸਾਜ਼ਿਸ਼ ਕੇਸ ‘ਚ ਬ੍ਰਿਟਿਸ਼ ਸਰਕਾਰ ਨੇ ਮੌਤ ਦੀ ਸਜ਼ਾ ਸੁਣਾਈ ਸੀ ਅਤੇ ਤਿੰਨੋਂ ਆਜ਼ਾਦੀ ਘੁਲਾਟੀਆਂ ਫਾਂਸੀ ਦੇ ਸਮੇਂ ਵੀ ਆਜ਼ਾਦੀ ਦੇ ਨਾਅਰੇ ਲਗਾਉਂਦੇ ਹੋਏ ਇਕਦਮ ਨਿਡਰ ਰਹੇ ਸਨ। ਭਗਤ ਸਿੰਘ ਨੇ ਬਟੁਕੇਸ਼ਵਰ ਦੱਤ ਨਾਲ ਮਿਲ ਕੇ 8 ਅਪ੍ਰੈਲ 1929 ਨੂੰ ‘ਸੈਂਟਰਲ ਅਸੈਂਬਲੀ’ ‘ਚ ਬੰਬ ਸੁੱਟਿਆ ਸੀ। ਬੰਬ ਸੁੱਟਣ ਦਾ ਉਦੇਸ਼ ਕਿਸੇ ਨੂੰ ਮਾਰਨਾ ਨਹੀਂ ਸੀ ਸਗੋਂ ਵਿਰੋਧ ਪ੍ਰਦਰਸ਼ਨ ਕਰਨਾ ਸੀ।
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ 23 ਮਾਰਚ 1931 ਨੂੰ ਲਾਹੌਰ ਸਾਜ਼ਿਸ਼ ਕੇਸ ਦੇ ਅਧੀਨ ਸਾਂਡਰਸ ਕਤਲ ਕੇਸ ‘ਚ ਫਾਂਸੀ ਦੇ ਦਿੱਤੀ ਗਈ ਸੀ। ਉਸ ਸਮੇਂ ਤਿੰਨਾਂ ਦੀ ਉਮਰ 25 ਸਾਲ ਤੋਂ ਘੱਟ ਸੀ। ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਲਿਖਇਆ,”ਅੱਜ, ਸਾਡਾ ਦੇਸ਼ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸਰਵਉੱਚ ਬਲੀਦਾਨ ਨੂੰ ਯਾਦ ਕਰਦਾ ਹੈ। ਆਜ਼ਾਦੀ ਅਤੇ ਨਿਆਂ ਲਈ ਉਨ੍ਹਾਂ ਦੀ ਨਿਡਰ ਕੋਸ਼ਿਸ਼ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਰਹੇਗੀ।”