ਜਲੰਧਰ/ਚੰਡੀਗੜ੍ਹ – 32 ਗ੍ਰਨੇਡ ਵਾਲੇ ਦਿੱਤੇ ਗਏ ਬਿਆਨ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਕਸੂਤੇ ਫਸ ਗਏ ਹਨ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ ਮਗਰੋਂ ਪ੍ਰਤਾਪ ਸਿੰਘ ਬਾਜਵਾ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਹੁਣ ਪੁਲਸ ਜਾਂਚ ਲਈ ਪਹੁੰਚ ਗਈ ਹੈ। ਜਾਂਚ ਕਰਨ ਲਈ ਪੁਲਸ ਟੀਮ ਨਾਲ ਪਹੁੰਚੀ ਏ. ਆਈ. ਜੀ. ਕਾਊਂਟਰ ਇੰਟੀਲੈਂਸ ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਸਾਨੂੰ ਇਸ ਦਾ ਕੋਈ ਸੋਰਸ ਨਹੀਂ ਦੱਸਿਆ ਗਿਆ ਹੈ।
ਪੁੱਛਗਿੱਛ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਸਾਡੇ ਨਾਲ ਕੋਈ ਕਾਪਰੇਟ ਨਹੀਂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮੁੱਦੇ ‘ਤੇ ਜਿੰਨੇ ਵੀ ਹੁਣ ਤੱਕ ਕੇਸ ਸਾਹਮਣੇ ਆਈ ਹਨ, ਸਾਰਿਆਂ ਨੂੰ ਸੁਲਝਾਇਆ ਗਿਆ ਹੈ ਅਤੇ ਅੱਗੇ ਵੀ ਇਸ ਦੀ ਜਾਂਚ ਕੀਤੀ ਜਾਵੇਗੀ। ਇਹ ਸਾਰਿਆਂ ਦੀ ਸੁਰੱਖਿਆ ਦਾ ਮੁੱਦਾ ਹੈ, ਇਸ ਕਰਕੇ ਇਹ ਜ਼ਰੂਰੀ ਹੈ ਕਿ ਇਸ ਦਾ ਸੋਰਸ ਪਤਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇੰਟੈਲੀਜੈਂਸ ਦੇ ਕੋਲ ਕੋਈ ਅਜਿਹੀ ਸੂਚਨਾ ਨਹੀਂ ਹੈ।
ਇਥੇ ਦੱਸ ਦੇਈਏ ਕਿ ਪ੍ਰਤਾਪ ਸਿੰਘ ਬਾਜਵਾ ਨੇ ਇਕ ਨਿੱਜੀ ਚੈਨਲ ਨੂੰ ਬਿਆਨ ਦਿੱਤਾ ਸੀ ਕਿ ਪੰਜਾਬ ਵਿਚ 50 ਬੰਬ ਆਏ ਹਨ, ਜਿਨ੍ਹਾਂ ਵਿਚੋਂ 18 ਚੱਲ ਗਏ ਹਨ ਅਤੇ 32 ਗ੍ਰਨੇਡ ਬੰਬ ਅਜੇ ਚੱਲਣੇ ਬਾਕੀ ਹੈ। ਬਾਜਵਾ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੁਲਸ ਨੂੰ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ।