Become a member

Get the best offers and updates relating to Liberty Case News.

― Advertisement ―

spot_img
spot_img
HomeBreaking News'ਆਪ' ਖਿਲਾਫ ਪ੍ਰਦਰਸ਼ਨ ਕਰ ਰਹੀ ਰਾਜਾ ਵੜਿੰਗ ਦੀ ਧੀ ਨੂੰ ਪੁਲਸ ਨੇ...

‘ਆਪ’ ਖਿਲਾਫ ਪ੍ਰਦਰਸ਼ਨ ਕਰ ਰਹੀ ਰਾਜਾ ਵੜਿੰਗ ਦੀ ਧੀ ਨੂੰ ਪੁਲਸ ਨੇ ਹਿਰਾਸਤ ‘ਚ ਲਿਆ

 

ਚੰਡੀਗੜ੍ਹ : ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਪੰਜਾਬ ਕਾਂਗਰਸ ਦੀਆਂ ਮਹਿਲਾਵਾਂ ਨੂੰ ਚੰਡੀਗੜ੍ਹ ਪੁਲਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ। ਹਿਰਾਸਤ ਵਿੱਚ ਲਈਆਂ ਗਈਆਂ ਮਹਿਲਾਵਾਂ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧੀ ਏਕਮ ਵੜਿੰਗ ਵੀ ਸ਼ਾਮਲ ਹੈ। ਦਰਅਸਲ ਇਹ ਪ੍ਰਦਰਸ਼ਨ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਨਾ ਕਰਨ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਸੀ। ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਚੰਡੀਗੜ੍ਹ ਪੁਲਸ ਵੱਲੋਂ ਕਈ ਮਹਿਲਾਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨਾਲ ਕੀਤੇ ਵਾਅਦੇ ਨੂੰ ਲੈ ਕੇ ਪ੍ਰਤੀਕਿਰਿਆ ਦਿੰਦਿਆਂ ਏਕਮ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਹਰ ਔਰਤ ਨੂੰ ਪਿਛਲੇ ਚਾਰ ਸਾਲਾਂ ਦੇ 48,000 ਰੁਪਏ ਮਿਲਣੇ ਚਾਹੀਦੇ ਸਨ। ਉਨ੍ਹਾਂ ਕਿਹਾ ਕਿ ਇਹ ਵਾਅਦਾ ‘ਆਪ’ ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਸੀ। ਅਸੀਂ ਇਸਦੇ ਖ਼ਿਲਾਫ਼ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਲਈ ਨਿਕਲੇ ਸੀ, ਪਰ ਪੁਲਸ ਵੱਲੋਂ ਸਾਨੂੰ ਹਿਰਾਸਤ ਵਿੱਚ ਲੈ ਲਿਆ ਗਿਆ।