Wednesday, January 22, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਗੜ੍ਹਸ਼ੰਕਰ ਥਾਣੇ ਦਾ ਪੁਲਸ ਮੁਲਾਜ਼ਮ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਐੱਸ. ਐੱਚ. ਓ....

ਗੜ੍ਹਸ਼ੰਕਰ ਥਾਣੇ ਦਾ ਪੁਲਸ ਮੁਲਾਜ਼ਮ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਐੱਸ. ਐੱਚ. ਓ. ਭੱਜਿਆ

 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਸ ਥਾਣਾ ਗੜ੍ਹਸ਼ੰਕਰ ਵਿਚ ਤਾਇਨਾਤ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿਚ ਸਹਿ-ਦੋਸ਼ੀ ਐੱਸ.ਐੱਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ  ਜ਼ਿਲ੍ਹਾ ਰੂਪਨਗਰ ਦੇ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਉਕਤ ਪੁਲਸ ਮੁਲਾਜ਼ਮ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਕੀਤੀ ਕਿ ਉਕਤ ਮੁਲਜ਼ਮ ਨੇ ਐੱਸ.ਐੱਚ.ਓ. ਇੰਸਪੈਕਟਰ ਬਲਜਿੰਦਰ ਸਿੰਘ ਮੱਲ੍ਹੀ ਦੇ ਨਾਂ ’ਤੇ, ਉਸ (ਹਰਦੀਪ ਕੌਰ) ਦੇ ਭਰਾ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿਚ ਸ਼ਾਮਲ ਨਾ ਕਰਨ ਲਈ ਇਕ ਲੱਖ ਰੁਪਏ ਦੀ ਮੰਗ ਕੀਤੀ ਸੀ ਜਿਸਨੂੰ ਪੁਲਸ ਨੇ ਇਕ ਝਗੜੇ ਦੇ ਸਬੰਧ ਵਿਚ ਹੋਰਨਾਂ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿਚ ਸੌਦਾ 50000 ਰੁਪਏ ਵਿਚ ਤੈਅ ਹੋ ਗਿਆ।

ਬੁਲਾਰੇ ਨੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਹੁਸ਼ਿਆਰਪੁਰ ਯੂਨਿਟ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕਾਰਵਾਈ ਦੌਰਾਨ ਐੱਸ.ਐੱਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧ ਵਿਚ ਦੋਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।