ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਸ ਨੇ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਟੀ-ਪੁਆਇੰਟ ਸੰਘਲ ਸੋਹਲ ਰੋਡ ਲੈਦਰ ਕੰਪਲੈਕਸ ਨੇੜੇ ਵਿਸ਼ੇਸ਼ ਮੁਹਿੰਮ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਬਲਬੀਰ ਸਿੰਘ ਉਰਫ਼ ਬੀਰਾ ਵਾਸੀ ਕੋਟ ਮੁਹੰਮਦ ਖਾਂ ਜ਼ਿਲ੍ਹਾ ਮੋਗਾ ਅਤੇ ਸ਼ਕੁੰਤਲਾ ਦੇਵੀ ਵਾਸੀ ਅੰਮੀਵਾਲਾ ਮੋਗਾ ਵਜੋਂ ਹੋਈ ਹੈ, ਜਿਨ੍ਹਾਂ ਨੇ ਪੋਲੀਥੀਨ ਦੇ ਲਿਫ਼ਾਫ਼ੇ ਸੁੱਟ ਕੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਹਰੇਕ ਲਿਫ਼ਾਫ਼ੇ ਵਿਚੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੋਵਾਂ ਵਿਅਕਤੀਆਂ ਨੂੰ ਤੁਰੰਤ ਕਾਬੂ ਕਰ ਲਿਆ ਗਿਆ ਅਤੇ ਥਾਣਾ ਬਸਤੀ ਬਾਵਾ ਖੇਲ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ।