Become a member

Get the best offers and updates relating to Liberty Case News.

― Advertisement ―

spot_img
spot_img
HomeBig NewsSIR ਨੂੰ ਲੈ ਕੇ ਪੰਜਾਬ ‘ਚ ਸਿਆਸੀ ਤਣਾਅ: ਕੰਗ ਦਾ ਦੋਸ਼— ਵੋਟਰਾਂ...

SIR ਨੂੰ ਲੈ ਕੇ ਪੰਜਾਬ ‘ਚ ਸਿਆਸੀ ਤਣਾਅ: ਕੰਗ ਦਾ ਦੋਸ਼— ਵੋਟਰਾਂ ਦੇ ਹੱਕ ਨਹੀਂ ਖੋਹਣ ਦੇਵਾਂਗੇ

ਪੰਜਾਬ ਵਿੱਚ SIR (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਨੂੰ ਲੈ ਕੇ ਸਿਆਸੀ ਮਾਹੌਲ ਤਪਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਭਾਜਪਾ ਅਤੇ ਚੋਣ ਕਮਿਸ਼ਨ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਵੋਟਰ ਵੇਰਿਫਿਕੇਸ਼ਨ ਦੇ ਨਾਂ ‘ਤੇ ਪੰਜਾਬ ਦੇ ਅਸਲੀ ਵੋਟਰਾਂ ਦੇ ਨਾਮ ਕੱਟਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

ਕੰਗ ਨੇ ਕਿਹਾ ਕਿ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਵੋਟ ਦਾ ਹੱਕ ਹੈ ਅਤੇ ਜੇ ਇਸ ਹੱਕ ‘ਤੇ ਹਮਲਾ ਕੀਤਾ ਗਿਆ ਤਾਂ ਪੰਜਾਬੀ ਇਹ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਲੋਕਾਂ ਨੂੰ ਸਚੇਤ ਰਹਿਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਆਪਣੇ ਵੋਟਾਂ ਦੀ ਰੱਖਿਆ ਲਈ ਹਰ ਪੰਜਾਬੀ ਨੂੰ ਜਾਗਰੂਕ ਹੋਣਾ ਪਵੇਗਾ।

AAP ਸੰਸਦ ਮੈਂਬਰ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਸਿੱਧਾ ਲੋਕਾਂ ਦਾ ਸਮਰਥਨ ਨਹੀਂ ਮਿਲਦਾ ਤਾਂ ਭਾਜਪਾ ਚੋਣੀ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਲਈ ਵੱਖ-ਵੱਖ ਤਰੀਕੇ ਅਪਣਾਉਂਦੀ ਹੈ। ਉਨ੍ਹਾਂ ਪੱਛਮੀ ਬੰਗਾਲ ਚੋਣਾਂ ਦਾ ਜ਼ਿਕਰ ਕਰਦੇ ਹੋਏ ਦੋਸ਼ ਲਗਾਇਆ ਕਿ ਉੱਥੇ ਚੋਣਾਂ “ਜਿੱਤੀਆਂ ਨਹੀਂ ਗਈਆਂ, ਸਗੋਂ ਲੁੱਟੀਆਂ ਗਈਆਂ।”

ਕੰਗ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਲਈ ਵੱਡਾ ਯੋਗਦਾਨ ਦਿੱਤਾ ਹੈ— ਚਾਹੇ ਦੇਸ਼ ਦੇ ਅਨਾਜ ਘਰ ਭਰਨ ਦੀ ਗੱਲ ਹੋਵੇ ਜਾਂ ਸਰਹੱਦਾਂ ਦੀ ਸੁਰੱਖਿਆ ਦੀ। ਹੁਣ ਉਸੇ ਪੰਜਾਬ ਨੂੰ ਰਾਜਨੀਤਿਕ ਮਕਸਦਾਂ ਲਈ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਵੋਟਰ ਵੇਰਿਫਿਕੇਸ਼ਨ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨਾ ਹੋਈ ਅਤੇ ਕਿਸੇ ਵੀ ਅਸਲੀ ਵੋਟਰ ਦਾ ਨਾਮ ਕੱਟਣ ਦੀ ਕੋਸ਼ਿਸ਼ ਕੀਤੀ ਗਈ ਤਾਂ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਲੋਕ ਇਸਦਾ ਡੱਟ ਕੇ ਵਿਰੋਧ ਕਰਨਗੇ।

ਕੰਗ ਨੇ ਇਹ ਵੀ ਦੋਸ਼ ਲਗਾਇਆ ਕਿ ਭਾਜਪਾ ਸਿਰਫ ਵੋਟ ਕੱਟਣ ਹੀ ਨਹੀਂ, ਸਗੋਂ ਬਾਹਰੀ ਲੋਕਾਂ ਨੂੰ ਵੋਟਰ ਲਿਸਟਾਂ ਵਿੱਚ ਸ਼ਾਮਲ ਕਰਕੇ ਆਪਣਾ ਵੋਟ ਬੈਂਕ ਮਜ਼ਬੂਤ ਕਰਨ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਹਮੇਸ਼ਾ ਅਨਿਆਇ ਦੇ ਖ਼ਿਲਾਫ਼ ਖੜ੍ਹੇ ਹੋਏ ਹਨ ਅਤੇ ਇਸ ਵਾਰ ਵੀ ਆਪਣੇ ਲੋਕਤਾਂਤਰਿਕ ਹੱਕਾਂ ਦੀ ਰੱਖਿਆ ਲਈ ਹਰ ਸੰਭਵ ਲੜਾਈ ਲੜਣਗੇ।