Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਤੇ ਭਖੀ ਸਿਆਸਤ, ਹੱਕ 'ਚ ਆਏ ਰਾਜਾ...

ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਭਖੀ ਸਿਆਸਤ, ਹੱਕ ‘ਚ ਆਏ ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ

 

 

ਚੰਡੀਗੜ੍ਹ  : ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਹਾਲੀਆ ਪੰਜਾਬ ਦੌਰੇ ਨੂੰ ਲੈ ਕੇ ਸੂਬੇ ਦੀ ਸਿਆਸਤ ਗਰਮਾ ਗਈ ਹੈ। ਰਾਹੁਲ ਗਾਂਧੀ ਨੇ ਆਪਣੇ ਦੌਰੇ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ ਅਤੇ ਪੀੜਤਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਉਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਰਾਹਤ ਕਾਰਜਾਂ ਨੂੰ ਤੇਜ਼ ਕਰਨ ਦੀ ਵੀ ਮੰਗ ਕੀਤੀ। ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨਾਲ ਕਾਂਗਰਸ ਨੂੰ ਸਿਆਸੀ ਮਾਈਲੇਜ ਨਾ ਮਿਲੇ, ਇਸ ਨੂੰ ਲੈ ਕੇ ਹੋਰ ਸਿਆਸੀ ਪਾਰਟੀਆਂ ਨੇ ਇਸ ਨੂੰ ਸਿਆਸਤ ਦਾ ਰੰਗ ਦੇਣਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਦਾ ਇਹ ਦੌਰਾ ਸਿਰਫ ਦਿਖਾਵਾ ਹੈ ਅਤੇ ਕਾਂਗਰਸ ਜ਼ਮੀਨੀ ਪੱਧਰ ‘ਤੇ ਅਸਲ ਮਦਦ ਕਰਨ ‘ਚ ਨਾਕਾਮ ਰਹੀ ਹੈ।

 

ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਕਾਂਗਰਸ ਸਿਰਫ ਹਮਦਰਦੀ ਜਤਾ ਕੇ ਸੁਰਖੀਆਂ ਬਟੋਰ ਰਹੀ ਹੈ, ਜਦੋਂ ਕਿ ਪ੍ਰਭਾਵਿਤ ਪਰਿਵਾਰ ਹੁਣ ਵੀ ਸਰਕਾਰੀ ਮਦਦ ਦੀ ਉਡੀਕ ‘ਚ ਹਨ। ਭਾਜਪਾ ਆਗੂਆਂ ਨੇ ਤਾਂ ਰਾਹੁਲ ਗਾਂਧੀ ਨੂੰ ਸਿਰਪਾਓ ਭੇਂਟ ਕੀਤੇ ਜਾਣ ਦਾ ਵੀ ਵਿਰੋਧ ਕੀਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ 8 ਸੂਬਿਆਂ ‘ਚ ਸੱਤਾ ਹੋਣ ਦੇ ਬਾਵਜੂਦ ਗਠਜੋੜ ਨੇ ਕਿਤੇ ਵੀ ਪੰਜਾਬ ਦੇ ਹੜ੍ਹ ਪ੍ਰਭਾਵਿਤਾ ਲੋਕਾਂ ਲਈ ਰਾਹਤ ਪੈਕੇਜ ਦਾ ਐਲਾਨ ਨਹੀਂ ਕੀਤਾ। ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ਦੇ ਦੌਰੇ ਨੂੰ ਸਿਆਸਤ ਨਾਲ ਪ੍ਰੇਰਿਤ ਦੱਸਿਆ ਹੈ।