ਸ਼ਨਲ ਡੈਸਕ- ਰਾਸ਼ਟਰਪਤੀ ਦ੍ਰੋਪਦੀ ਮੁਰਮੂ 3 ਦਿਨਾਂ ਦੇ ਦੌਰੇ ’ਤੇ ਉੱਤਰਾਖੰਡ ਪਹੁੰਚੇ ਹਨ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਦੇਹਰਾਦੂਨ ਵਿਖੇ ਸਥਿਤ ਰਾਸ਼ਟਰੀ ਨੇਤਰਹੀਣ ਸਸ਼ਕਤੀਕਰਣ ਸੰਸਥਾਨ ਦਾ ਦੌਰਾ ਕੀਤਾ। ਇਸ ਦੌਰਾਨ ਉੱਥੇ ਮੌਜੂਦ ਨੇਤਰਹੀਣ ਬੱਚਿਆਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ 67ਵੇਂ ਜਨਮਦਿਨ ਦੇ ਮੌਕੇ ’ਤੇ ਇਕ ਗੀਤ ਗਾ ਕੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਬੱਚਿਆਂ ਦਾ ਭਾਵਪੂਰਨ ਗਾਇਨ ਸੁਣ ਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਆਪਣੇ ਆਪ ਨੂੰ ਸੰਭਾਲ ਨਾ ਸਕੇ ਅਤੇ ਉਨ੍ਹਾਂ ਦੀਆਂ ਅੱਖਾਂ ’ਚੋਂ ਹੰਝੂ ਵਗਣ ਲੱਗ ਪਏ। ਰਾਸ਼ਟਰਪਤੀ ਮੁਰਮੂ ਨੇ ਇਸ ਦੌਰਾਨ ਬੱਚਿਆਂ ਨੂੰ ਸੰਬੋਧਿਤ ਵੀ ਕੀਤਾ।