ਮੰਗਲਵਾਰ ਨੂੰ ਐਲਾਨੇ ਲੋਕ ਸਭਾ ਚੋਣਾਂ ਨਤੀਜਿਆਂ ’ਚ ਜਿੱਤ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬੁੱਧਵਾਰ ਨੂੰ ਰਾਸ਼ਟਰਪਤੀ ਦਫ਼ਤਰ ਪਹੁੰਚੇ। ਜਿੱਥੇ ਉਨ੍ਹਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਆਪਣੇ ਮੰਤਰੀ ਮੰਡਲ ਦੇ ਨਾਲ ਆਪਣਾ ਅਸਤੀਫਾ ਸੌਂਪਿਆ। ਰਾਸ਼ਟਰਪਤੀ ਨੇ ਅਸਤੀਫਾ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਨਵੀਂ ਸਰਕਾਰ ਦੇ ਗਠਨ ਤੱਕ ਆਪਣੇ ਅਹੁਦਿਆਂ ‘ਤੇ ਬਣੇ ਰਹਿਣ ਦੀ ਅਪੀਲ ਕੀਤੀ।
ਇਸ ਤੋਂ ਪਹਿਲਾਂ ਨਰਿੰਦਰ ਮੋਦੀ ਕੈਬਨਿਟ ਦੀ ਆਖਰੀ ਬੈਠਕ ਹੋਈ ਜਿਸ ਵਿੱਚ ਸਰਕਾਰ ਨੇ ਤੀਜੀ ਵਾਰ ਜਿੱਤ ਲਈ ਧੰਨਵਾਦ ਮਤਾ ਪਾਸ ਕੀਤਾ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਵਜੋਂ ਮੋਦੀ ਦੇ ਦੂਜੇ ਕਾਰਜਕਾਲ ਦੇ ਮੰਤਰੀ ਮੰਡਲ ਅਤੇ ਮੰਤਰੀ ਮੰਡਲ ਦੀ ਇਹ ਆਖਰੀ ਮੀਟਿੰਗ ਸੀ। ਮੋਦੀ ਨੇ ਇਸ ਬੈਠਕ ਦੀ ਪ੍ਰਧਾਨਗੀ ਕੀਤੀ ਤੇ ਚੋਣ ਨਤੀਜਿਆਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਸਰਕਾਰ ਦੇ ਗਠਨ ਦੀ ਸੰਭਾਵਿਤ ਰੂਪ-ਰੇਖਾ ‘ਤੇ ਵੀ ਚਰਚਾ ਕੀਤੀ।