ਇੰਟਰਨੈਸ਼ਨਲ – ਕੈਨੇਡਾ ਦੇ ਵੈਨਕੂਵਰ ਵਿਚ ਭਾਰਤੀ ਦੂਤਘਰ ਦੇ ਬਾਹਰ ਖਾਲਿਸਤਾਨ ਪੱਖੀ ਸੰਗਠਨਾਂ ਨੇ ਜ਼ੋਰਦਾਰ ਰੋਸ-ਪ੍ਰਦਰਸ਼ਨ ਕੀਤਾ।
ਪ੍ਰਬੰਧਕਾਂ ਦਾ ਦੋਸ਼ ਹੈ ਕਿ ਭਾਰਤ ਸਰਕਾਰ ਕੈਨੇਡਾ ਵਿਚ ਖਾਲਿਸਤਾਨ ਸਮਰਥਕ ਸਿੱਖਾਂ ਨੂੰ ਡਰਾਉਣ-ਧਮਕਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।
ਕੈਨੇਡੀਅਨ ਪੁਲਸ ਨੇ ਪ੍ਰਦਰਸ਼ਨ ਦੌਰਾਨ ਸੁਰੱਖਿਆ ਵਧਾ ਦਿੱਤੀ ਸੀ। ਹਾਲਾਂਕਿ ਪ੍ਰਬੰਧਕਾਂ ਨੇ ਦਾਅਵਾ ਕੀਤਾ ਕਿ ਦੂਤਘਰ ਦੀ ਘੇਰਾਬੰਦੀ ਦੌਰਾਨ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕੀਤਾ ਗਿਆ।

