ਚੰਡੀਗੜ੍ਹ : ਪੰਜਾਬ ਨੂੰ ਨਵਾਂ ਐਡਵੋਕੇਟ ਜਨਰਲ ਮਿਲ ਸਕਦਾ ਹੈ। ਦਰਅਸਲ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਵਲੋਂ ਅਸਤੀਫ਼ਾ ਦੇਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਹਾਲਾਂਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਕਿਸੇ ਤਰ੍ਹਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਸੂਤਰਾਂ ਦੇ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਸ਼ਨੀਵਾਰ ਰਾਤ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।ਇੱਥੇ ਦੱਸ ਦੇਈਏ ਕਿ ਗੁਰਮਿੰਦਰ ਸਿੰਘ ਗੈਰੀ ਨੇ ਅਕਤੂਬਰ 2023 ‘ਚ ਐਡਵੋਕੇਟ ਜਨਰਲ ਦਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦੀ ਨਿਯੁਕਤੀ ਸੀਨੀਅਰ ਵਕੀਲ ਵਿਨੋਦ ਘਈ ਦੇ ਅਸਤੀਫ਼ੇ ਤੋਂ ਬਾਅਦ ਹੋਈ ਸੀ।