ਚੰਡੀਗੜ੍ਹ-ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿਚ ਸਾਰੇ ਕੈਬਨਿਟ ਮੰਤਰੀਆਂ ਸਣੇ ਵਿਸ਼ੇਸ਼ ਪ੍ਰਮੁੱਖ ਸਕੱਤਰ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾਵੇਗੀ। ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਫ਼ਿਲਹਾਲ ਇਸ ਮੀਟਿੰਗ ਦਾ ਅਧਿਕਾਤਰ ਏਜੰਡਾ ਤਾਂ ਜਾਰੀ ਨਹੀਂ ਕੀਤਾ ਗਿਆ, ਪਰ ਇਸ ਮੀਟਿੰਗ ਵਿਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀਆਂ ਤਾਰੀਖ਼ਾਂ ਦਾ ਵੀ ਐਲਾਨ ਹੋ ਸਕਦੀ ਹੈ। ਇਹ ਮੀਟਿੰਗ ਵਿਧਾਨ ਸਭਾ ਦਾ ਸੈਸ਼ਨ ਖ਼ਤਮ ਹੋਣ ਤੋਂ ਠੀਕ ਬਾਅਦ ਸੱਦੀ ਗਈ ਹੈ, ਇਸ ਲਈ ਇਸ ਮੀਟਿੰਗ ਵਿਚ ਵੱਡੇ ਫ਼ੈਸਲਾ ਲਏ ਜਾਣ ਦੀ ਵੀ ਸੰਭਾਵਨਾ ਹੈ। ਮੀਟਿੰਗ ਮਗਰੋਂ ਪ੍ਰੈੱਸ ਕਾਨਫ਼ਰੰਸ ਰਾਹੀਂ ਸਾਰੇ ਫ਼ੈਸਲਿਆਂ ਬਾਰੇ ਵਿਸਥਾਰਤ ਵੇਰਵੇ ਸਾਂਝੇ ਕੀਤੇ ਜਾਣਗੇ।