Wednesday, March 26, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ਕਰਨ ਲਈ...

ਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ਕਰਨ ਲਈ 252 ਨਵੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ

 

ਚੰਡੀਗੜ੍ਹ, 25 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਇਸ ਵਚਨਬੱਧਤਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਸੂਬਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਜਾਰੀ ਹੈਲਪ ਲਾਈਨ ਸੇਵਾਵਾਂ ਨੂੰ ਸੰਚਾਲਿਤ ਅਤੇ ਮਜ਼ਬੂਤ ਕਰਨ ਲਈ 252 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ।

ਹੋਰ ਵੇਰਵੇ ਦਿੰਦੇ ਹੋਏ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ 181 ਮਹਿਲਾ ਹੈਲਪ ਲਾਈਨ ਅਤੇ 1098 ਬਾਲ ਹੈਲਪ ਲਾਈਨ ਸਥਾਪਤ ਕੀਤੀਆਂ ਗਈਆਂ ਹਨ।  ਇਹਨਾਂ ਹੈਲਪ ਲਾਈਨਾਂ ਨੂੰ ਮਜ਼ਬੂਤ ਕਰਨ ਲਈ ਅਤੇ ਇਹਨਾਂ ਦੀ ਕਾਰਜ ਕੁਸ਼ਲਤਾ ਵਧਾਉਣ ਲਈ, ਸੈਕਟਰ-35, ਚੰਡੀਗੜ੍ਹ ਵਿਖੇ ਇੱਕ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਹ ਕੰਟਰੋਲ ਰੂਮ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਅਤੇ 112 ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈ.ਆਰ.ਐਸ.ਐਸ) ਨਾਲ ਜੁੜਿਆ ਹੋਇਆ ਹੈ ਤਾਂ ਜੋ ਐਮਰਜੈਂਸੀ ਸਥਿਤੀਆਂ ਵਿੱਚ ਤੇਜ਼ ਅਤੇ ਸਮਾਂਬੱਧ ਸਹਾਇਤਾ ਯਕੀਨੀ ਬਣਾਈ ਜਾ ਸਕੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਹ ਪਹਿਲਕਦਮੀ ਮੁਸੀਬਤ ਵਿੱਚ ਫਸੀਆਂ ਮਹਿਲਾਵਾਂ ਅਤੇ ਬੱਚਿਆਂ ਲਈ ਪ੍ਰਤੀਕਿਰਿਆ ਵਿਧੀ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਹੈ। ਨਵੀਆਂ ਮਨਜ਼ੂਰ ਕੀਤੀਆਂ ਗਈਆਂ ਅਸਾਮੀਆਂ ਬਿਹਤਰ ਤਾਲਮੇਲ, ਤੇਜ਼ ਪ੍ਰਤੀਕਿਰਿਆ ਯਕੀਨੀ ਬਣਾਉਣ ਅਤੇ ਬਿਹਤਰ ਪਹੁੰਚ ਵਿੱਚ ਮਦਦ ਕਰਨਗੀਆਂ, ਇਹ ਯਕੀਨੀ ਬਣਾਉਣਗੀਆਂ ਕਿ ਹੈਲਪ ਲਾਈਨ ਸੇਵਾਵਾਂ ਰਾਜ ਭਰ ਵਿੱਚ ਨਿਰਵਿਘਨ ਕੰਮ ਕਰਨ।

ਡਾ ਬਲਜੀਤ ਕੌਰ ਨੇ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸਾਡੀ ਸਰਕਾਰ ਮਹਿਲਾਵਾਂ ਅਤੇ ਬੱਚਿਆਂ ਨੂੰ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ।  ਇਸੇ ਉਦੇਸ਼ ਦੀ ਪੂਰਤੀ ਲਈ ਹਾਲ ਹੀ ਵਿੱਚ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਹਿਫਾਜ਼ਤ ਪ੍ਰੋਜੈਕਟ ਲਾਂਚ ਕੀਤਾ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ  ਹਿਫਾਜ਼ਤ ਪ੍ਰੋਜੈਕਟ ਕਈ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਕੰਮ ਕਰ ਰਿਹਾ ਹੈ ਅਤੇ ਇਸ ਪ੍ਰੋਜੈਕਟ ਨੂੰ ਸਫਲ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

ਮੰਤਰੀ ਨੇ ਇਹ ਵੀ ਕਿਹਾ ਕਿ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਵਿੱਚ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਿਫ਼ਾਜ਼ਤ ਪ੍ਰੋਜੈਕਟ ਨੂੰ ਸਫਲ ਅਤੇ ਕਾਰਗਰ ਬਣਾਉਣ ਲਈ ਹਿਫਾਜ਼ਤ ਪ੍ਰੋਜੈਕਟ ਨਾਲ ਜੁੜੇ ਵਿਭਾਗਾਂ ਨੂੰ ਸੁਵਿਧਾਵਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਵਿੱਚ ਕੋਈ ਵੀ ਕਮੀ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਅਤੇ ਬੱਚਿਆਂ ਲਈ ਇੱਕ ਸੁਰੱਖਿਅਤ, ਭੈੜ ਰਹਿਤ ਅਤੇ ਆਤਮ-ਵਿਸ਼ਵਾਸ ਭਰਿਆ ਵਾਤਾਵਰਣ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਤਾਕਤ, ਸੁਰੱਖਿਆ ਅਤੇ ਸੁਵਿਧਾਵਾਂ ਵਧਾਉਣ ਲਈ ਹਰ ਸੰਭਵ ਉਪਰਾਲਾ ਜਾਰੀ ਰਹੇਗਾ।