Tuesday, January 7, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਸਰਕਾਰ ਨੇ ਦੋ ਹੋਰ ਟੋਲ ਪਲਾਜ਼ਿਆਂ ਨੂੰ ਲਗਾਇਆ ਤਾਲਾ, ਇਸ ਜ਼ਿਲ੍ਹੇ...

ਪੰਜਾਬ ਸਰਕਾਰ ਨੇ ਦੋ ਹੋਰ ਟੋਲ ਪਲਾਜ਼ਿਆਂ ਨੂੰ ਲਗਾਇਆ ਤਾਲਾ, ਇਸ ਜ਼ਿਲ੍ਹੇ ’ਚ ਮਿਲੀ ਰਾਹਤ

 

ਪੰਜਾਬ ਸਰਕਾਰ ਜਿੱਥੇ ਸੂਬੇ ’ਚ ਲੋਕ ਭਲਾਈ ਦੇ ਕੰਮ ਕਰ ਰਹੀ ਹੈ, ਉੱਥੇ ਲੋਕਾਂ ਦੀ ਜੇਬ ਖਰਚੀ ਘਟਾਉਣ ਲਈ ਨਵੇਂ ਉਪਰਾਲੇ ਕਰ ਰਹੀ ਹੈ। ਇਸੇ ਤਹਿਤ ਕਾਰਵਾਈ ਕਰਦੇ ਹੋਏ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੇ ਦੋ ਹੋਰ ਟੋਲ ਪਲਾਜ਼ਿਆਂ ’ਤੇ ਤਾਲਾ ਲਗਾ ਦਿੱਤਾ ਹੈ। ਇਹ ਟੋਲ ਪਲਾਜ਼ੇ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ ‘ਤੇ ਸਥਿਤ ਹਨ ਜਿੱਥੇ 5 ਅਗਸਤ ਨੂੰ ਇੰਨ੍ਹਾਂ ਟੋਲ ਪਲਾਜ਼ਿਆਂ ਨੂੰ ਬੰਦ ਕਰ ਦਿੱਤਾ ਗਿਆ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਦਿੱਤੀ ਗਈ।

ਪ੍ਰੈੱਸ ਕਾਨਫਰੰਸ ਦੌਰਾਨ ਕੈਬਨਿਟ ਮੰਤਰੀ ਨੇ ਆਖਿਆ ਕਿ ਪਟਿਆਲਾ-ਨਾਭਾ-ਮਲੇਰਕੋਟਲਾ ‘ਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ ਪਲਾਜ਼ਿਆਂ ‘ਤੇ ਰੋਡ ਯੂਜ਼ਰ ਫੀਸ ਦੀ ਵਸੂਲੀ ਬੀਤੀ ਰਾਤ ਬੰਦ ਕਰ ਦਿੱਤੀ ਗਈ ਹੈ। ਇਨ੍ਹਾਂ ਦੋਨਾਂ ਟੋਲ ਪਲਾਜ਼ਿਆਂ ਤੋਂ ਪ੍ਰਤੀ ਮਹੀਨਾ ਕੁੱਲ 87 ਲੱਖ ਰੁਪਏ ਪ੍ਰਾਪਤ ਹੁੰਦੇ ਸਨ। ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਧ ਰਹੀ ਮਹਿੰਗਾਈ ਦੌਰਾਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਯਤਨਾਂ ਦਾ ਹਿੱਸਾ ਹੈ। ਇਨ੍ਹਾਂ ਦੋ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਸੂਬੇ ਭਰ ਵਿੱਚ ਬੰਦ ਪਏ ਟੋਲ ਪਲਾਜ਼ਿਆਂ ਦੀ ਕੁੱਲ ਗਿਣਤੀ 18 ਹੋ ਗਈ ਹੈ, ਜਿਸ ਨਾਲ ਇਨ੍ਹਾਂ ਮਾਰਗਾਂ ‘ਤੇ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਰੋਜ਼ਾਨਾ 61.67 ਲੱਖ ਰੁਪਏ ਦੀ ਬਚਤ ਹੋ ਰਹੀ ਹੈ।

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਕਿਹਾ ਕਿ ਟੋਲ ਉਗਰਾਹੀ ਨੂੰ ਰੋਕਣਾ ਪੰਜਾਬ ਦੇ ਲੋਕਾਂ ਲਈ ਆਰਥਿਕ ਰਾਹਤ, ਨਾਗਰਿਕਾਂ ‘ਤੇ ਵਿੱਤੀ ਬੋਝ ਨੂੰ ਘੱਟ ਕਰਨ ਅਤੇ ਇਨ੍ਹਾਂ ਸੜਕਾਂ ‘ਤੇ ਨਿਰਵਿਘਨ ਅਤੇ ਆਸਾਨ ਆਵਾਜਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਕਰੀਬ ਦੋ ਸਾਲ ਪਹਿਲਾਂ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਰਾਜ ਮਾਰਗਾਂ ਦੇ ਕੁੱਲ 590 ਕਿਲੋਮੀਟਰ ਤੋਂ ਟੋਲ ਨੂੰ ਸਮਾਪਤ ਕਰ ਦਿੱਤਾ ਹੈ। ਇਸ ਕਦਮ ਨਾਲ ਪੰਜਾਬ ਸਰਕਾਰ ਨੇ ਆਪਣੇ ਨਾਗਰਿਕਾਂ ਦੀ ਭਲਾਈ, ਠੋਸ ਆਰਥਿਕ ਲਾਭ ਪ੍ਰਦਾਨ ਕਰਨ ਅਤੇ ਰਾਜ ਮਾਰਗਾਂ ‘ਤੇ ਸਮੁੱਚੇ ਡਰਾਈਵਿੰਗ ਅਨੁਭਵ ਨੂੰ ਬਿਹਤਰ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਤਰਜੀਹ ਦਿੱਤੀ ਹੈ।