Monday, January 6, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਸੂਬੇ ’ਚ ਡੇਂਗੂ ਦੇ ਵਿਰੁੱਧ ਐਕਸ਼ਨ ਮੌਡ ’ਚ ਪੰਜਾਬ ਸਰਕਾਰ, ‘ਹਰ ਸ਼ੁੱਕਰਵਾਰ,...

ਸੂਬੇ ’ਚ ਡੇਂਗੂ ਦੇ ਵਿਰੁੱਧ ਐਕਸ਼ਨ ਮੌਡ ’ਚ ਪੰਜਾਬ ਸਰਕਾਰ, ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦਾ ਸੀਐੱਮ ਮਾਨ ਨੇ ਕੀਤਾ ਆਗਾਜ਼  

 

ਦੇਸ਼ ’ਚ ਮੌਨਸੂਨ ਦੇ ਚੱਲਦਿਆਂ ਖੜੇ ਪਾਣੀ ਦੇ ਮੱਦੇਨਜ਼ਰ ਡੇਂਗੂ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦਾ ਸੰਭਾਵਿਤ ਤੌਰ ’ਤੇ ਖ਼ਤਰਾ ਵੱਧ ਗਿਆ ਹੈ। ਪਰ ਪੰਜਾਬ ਸਰਕਾਰ ਇਸ ਪ੍ਰਤੀ ਪਹਿਲਾਂ ਹੀ ਸੁਚੇਤ ਨਜ਼ਰ ਆ ਰਹੀ ਹੈ ਅਤੇ ਇੰਨ੍ਹਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾ ਕੇ ਆਪਣੀ ਵਚਨਬੱਧਤਾ ਪ੍ਰਗਟਾਈ ਜਾ ਰਹੀ ਹੈ। ਦਰਅਸਲ ਸੂਬੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ।

ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਡੇਂਗੂ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਵਚਨਬੱਧ ਹੈ। ਇਸੇ ਲਈ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਇਹ ਜਨ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿੱਚ 47 ਸੈਂਟੀਨੇਲ ਸਰਵੇਲੈਂਸ ਹਸਪਤਾਲਾਂ ਦੀ ਪਛਾਣ ਕੀਤੀ ਗਈ ਹੈ ਅਤੇ ਸੂਬੇ ਵਿੱਚ ਡੇਂਗੂ ਦੀ ਜਾਂਚ ਲਈ ਐਨ.ਐਸ-1 ਕਿੱਟਾਂ ਅਤੇ ਆਈ.ਜੀ.ਐਮ. ਕਿੱਟਾਂ ਉਪਲਬਧ ਹਨ। ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਡੇਂਗੂ ਅਤੇ ਚਿਕਨਗੁਨੀਆ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਡੇਂਗੂ ਦੇ ਮੁਕੰਮਲ ਖ਼ਾਤਮੇ ਲਈ ਸੂਬੇ ਦੇ ਪ੍ਰਮੁੱਖ ਵਿਭਾਗਾਂ ਜਿਵੇਂ ਕਿ ਸਥਾਨਕ ਸਰਕਾਰਾਂ, ਪੇਂਡੂ ਵਿਭਾਗ, ਸਿੱਖਿਆ ਅਤੇ ਹੋਰਨਾਂ ਵਿਭਾਗਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਇਹ ਮੁਹਿੰਮ ਮੱਛਰਾਂ ਦੇ ਮੁਕੰਮਲ ਖ਼ਾਤਮੇ ‘ਤੇ ਕੇਂਦਰਤ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਫੌਗਿੰਗ ਗਤੀਵਿਧੀਆਂ ਨੂੰ ਤੇਜ਼ ਕਰਨ ਵਾਸਤੇ ਪੁਖ਼ਤਾ ਪ੍ਰਬੰਧ ਕਰਨ ਦੇ ਨਾਲ-ਨਾਲ ਮੱਛਰਾਂ ਦੇ ਲਾਰਵੇ ਦੀ ਜਾਂਚ ਲਈ ਵੱਧ ਤੋਂ ਵੱਧ ਕਰਮਚਾਰੀਆਂ ਨੂੰ ਕੰਮ ਵਿੱਚ ਲਗਾਉਣ ਲਈ ਕਿਹਾ। ਇਸ ਤੋਂ ਇਲਾਵਾ ਸੀਐੱਮ ਮਾਨ ਨੇ ਡੇਂਗੂ ਦੇ ਫੈਲਾਅ ਤੋਂ ਬਚਣ ਲਈ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੀ ਅਪੀਲ ਕੀਤੀ।