Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomeUncategorizedਪੰਜਾਬ ਸਰਕਾਰ ਵਲੋਂ ਸਕੂਲਾਂ ਲਈ ਨਵੀਆਂ ਗਾਈਡ ਲਾਈਨ ਜਾਰੀ

ਪੰਜਾਬ ਸਰਕਾਰ ਵਲੋਂ ਸਕੂਲਾਂ ਲਈ ਨਵੀਆਂ ਗਾਈਡ ਲਾਈਨ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਅੱਜ ਪਲੇਅ ਵੇਅ ਸਕੂਲਾਂ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਖੇਡਣ ਲਈ ਥਾਂ ਹੋਣਾ ਲਾਜ਼ਮੀ ਹੈ ਅਤੇ ਇਸ ਦੇ ਨਾਲ ਹੀ ਸਕੂਲਾਂ ਵਿਚ ਕੈਮਰੇ ਵੀ ਜ਼ਰੂਰੀ ਤੌਰ ’ਤੇ ਲੱਗੇ ਹੋਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪਲੇਅ ਵੇਅ ਪ੍ਰਬੰਦਕ ਇਹ ਪੂਰੀ  ਤਰ੍ਹਾਂ ਸੁਨਿਸ਼ਚਿਤੀ ਕਰਨ ਕਿ ਸਕੂਲ ਦੀ ਬਾਊਂਡਰੀ ਬੱਚਿਆਂ ਲਈ ਪੂਰੀ ਤਰ੍ਹਾਂ ਸੁਰੱਖਿਅ ਹੈ ਤੇ ਸਕੂਲ ਵਿਚ ਕੁੜੀਆਂ ਅਤੇ ਮੁੰਡਿਆਂ ਲਈ ਵੱਖਰੇ-ਵੱਖਰੇ ਵਾਸ਼ਰੂਮਾਂ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪਲੇਅ ਵੇਅ ਸਕੂਲਾਂ ਵਿਚ ਇਕ ਅਧਿਆਪਕ ਨੂੰ 20 ਬੱਚਿਆਂ ਨੂੰ ਹੀ ਪੜ੍ਹਾਉਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਰਜਿਸਟਰਡ ਪਲੇਅ ਵੇਅ ਸਕੂਲਾਂ ਵਿਚ ਹੀ ਭੇਜੋ। ਉਨ੍ਹਾਂ ਕਿਹਾ ਕਿ ਨਿੱਕੇ ਬੱਚਿਆਂ ਨੂੰ ਥੱਪੜ ਮਾਰਨਾ ਜਾਂ ਝਿੜਕਣਾ ਪੂਰੀ ਤਰ੍ਹਾਂ ਗੈਰ ਕਾਨੂੰਨੀ ਹੈ।