Saturday, January 4, 2025

Become a member

Get the best offers and updates relating to Liberty Case News.

― Advertisement ―

spot_img
spot_img
HomeDeshਪੰਜਾਬ ਸਰਕਾਰ ਵਲੋਂ ਤਿੰਨ ਮੁਲਾਜਮਾਂ ਨੂੰ ਕੀਤਾ ਗਿਆ ਮੁਅੱਤਲ

ਪੰਜਾਬ ਸਰਕਾਰ ਵਲੋਂ ਤਿੰਨ ਮੁਲਾਜਮਾਂ ਨੂੰ ਕੀਤਾ ਗਿਆ ਮੁਅੱਤਲ

ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮੀਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਕੋਟਕਪੁਰਾ ਸਥਿਤ ਕੇਂਦਰੀ ਭੰਡਾਰ ਤੋਂ ਕਬਾੜ ਦੀ ਕੀਤੀ ਜਾ ਰਹੀ ਵਿਕਰੀ ਦੌਰਾਨ ਹੇਰਾਫੇਰੀ ਕਰਨ ਦੀ ਕੋਸ਼ਿਸ ਕਰਨ ਵਾਲੇ ਸੀਨੀਅਰ ਐਕਸੀਅਨ, ਜੇ.ਈ. ਅਤੇ ਸਟੋਰ ਕੀਪਰ ਨੂੰ ਤੁਰੰਤ ਪ੍ਰਭਾਵ ਨਾਲ ਮੁੱਅਤਲ ਕਰ ਦਿੱਤਾ ਗਿਆ ਹੈ।

ਮਾਮਲੇ ’ਚ ਸ਼ਾਮਲ ਕਰਮਚਾਰੀਆਂ ਅਤੇ ਵਪਾਰੀ ਵਿਰੁੱਧ ਪੁਲਸ ਕਾਰਵਾਈ ਜਾਰੀ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੀ ਇਨਫੋਰਸਮੈਂਟ ਵਿੰਗ ਅਤੇ ਤਕਨੀਕੀ ਪੜਤਾਲ ਵਿੰਗ ਦੀਆਂ ਟੀਮਾਂ ਵੱਲੋਂ ਸਾਂਝੇ ਰੂਪ ਵਿਚ 25 ਜੁਲਾਈ ਨੂੰ ਕੇਂਦਰੀ ਭੰਡਾਰ, ਪੀ.ਐੱਸ.ਪੀ.ਸੀ.ਐੱਲ, ਕੋਟਕਪੁਰਾ ਤੋਂ ਕਬਾੜ ਵੇਚ ਆਰਡਰ ਤਹਿਤ ਚੁਕਾਏ ਸਾਮਾਨ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਕਬਾੜ ਸਮਾਨ ਲੈ ਕੇ ਜਾ ਰਹੇ 3 ਟਰੱਕਾਂ ’ਚੋਂ ਇਕ ਟਰੱਕ ’ਚ ਅਲੂਮੀਨੀਅਮ ਕੰਡਕਟਰ ਦੇ ਕਬਾੜ ਥੱਲੇ ਨਵਾਂ ਅਲੂਮੀਨੀਅਮ ਕੰਡਕਟਰ ਰੱਖ ਕੇ ਲਿਜਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦਾ ਪਤਾ ਨਾ ਲੱਗਣ ’ਤੇ ਮਹਿਕਮੇ ਨੂੰ ਵਿੱਤੀ ਨੁਕਸਾਨ ਹੋਣਾ ਸੀ।