ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਕੱਢੀਆਂ ਅਸਾਮੀਆਂ ਦਾ ਇਸ਼ਤਿਹਾਰ ਵਾਪਸ ਲੈ ਲਿਆ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪਬਲਿਕ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਨੋਟਿਸ ਮੁਤਾਬਕ ਸਿੱਖਿਆ ਵਿਭਾਗ ਵੱਲੋਂ 2000 ਪੀ. ਟੀ. ਆਈ. ਅਧਿਆਪਕਾਂ (ਐਲੀਮੈਂਟਰੀ ਕਾਡਰ) ਦੀ ਭਰਤੀ ਕਰਨ ਲਈ 18 ਜੁਲਾਈ 2025 ਨੂੰ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ।
ਇਸ ਸਬੰਧ ਵਿਚ ਦਫ਼ਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਵੱਲੋਂ 2000 ਪੀ. ਟੀ. ਆਈ. ਅਧਿਆਪਕਾਂ (ਐਲੀਮੈਂਟਰੀ ਕਾਡਰ) ਦੀ ਭਰਤੀ ਕਰਨ ਲਈ ਜੋ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ ਉਸ ਨੂੰ ਵਾਪਸ ਲਿਆ ਗਿਆ ਹੈ। ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਕਾਪੀ ਖਬਰ ਵਿਚ ਹੇਠਾਂ ਦਿੱਤੀ ਗਈ ਹੈ।