Wednesday, January 8, 2025

Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ ਸਰਕਾਰ ਦਾ ਵੱਡਾ ਐਲਾਨ, ਚਾਈਨਾ ਡੋਰ ਦੀ ਸੂਚਨਾ ਦੇਣ ਵਾਲੇ ਨੂੰ...

ਪੰਜਾਬ ਸਰਕਾਰ ਦਾ ਵੱਡਾ ਐਲਾਨ, ਚਾਈਨਾ ਡੋਰ ਦੀ ਸੂਚਨਾ ਦੇਣ ਵਾਲੇ ਨੂੰ ਮਿਲੇਗਾ ਇਨਾਮ

 

 

ਚੰਡੀਗੜ੍ਹ- ਪੰਜਾਬ ਸਰਕਾਰ ਨੇ ਸੂਬੇ ‘ਚ ਪਤੰਗ ਉਡਾਉਣ ਲਈ ਚੀਨੀ ਡੋਰ ਦੀ ਵਰਤੋਂ ਕਰਨ ‘ਤੇ ਪੁਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਪੰਜਾਬ ਸਰਕਾਰ ਬਸੰਤ ਪੰਚਮੀ ਨੂੰ ਪਤੰਗ ਉਡਾਉਣ ਸਮੇਂ ਚੀਨੀ ਡੋਰ ਤੇ ਸਿੰਥੈਟਿਕ ਡੋਰ ਨਾਲ ਵਾਪਰਨ ਵਾਲੇ ਹਾਦਸਿਆਂ ‘ਤੇ ਨੱਥ ਪਾਉਣ ਲਈ ਬੇਹੱਦ ਚੌਕਸ ਹੋ ਗਈ ਹੈ, ਉਥੇ ਹੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੁਲਸ ਪ੍ਰਸ਼ਾਸਨ ਨੇ ਚੀਨੀ ਡੋਰ ਵੇਚਣ ਅਤੇ ਖ਼ਰੀਦਣ ਵਾਲਿਆਂ ਵਿਰੁੱਧ ਵੀ ਕਾਰਵਾਈ ਕਰਨ ਦੀ ਤਿਆਰੀ ਖਿੱਚ ਲਈ ਹੈ।

ਇਸ ਦੇ ਨਾਲ ਹੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਚੀਨੀ ਡੋਰ ਵੇਚਣ ਵਾਲਿਆਂ ਬਾਰੇ ਜਾਣਕਾਰੀ ਦੇਣ ਵਾਲਿਆਂ ਨੂੰ ਸਨਮਾਨਤ ਕਰਨ ਦਾ ਫ਼ੈਸਲਾ ਕੀਤਾ ਹੈ। ਚੀਨੀ ਡੋਰ ਵੇਚਣ ਅਤੇ ਖ਼ਰੀਦਣ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਵਿਉਂਤਬੰਦੀ ਵੀ ਕਰ ਲਈ ਗਈ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਆਦਰਸ਼ਪਾਲ ਵਿਗ ਨੇ ਕਿਹਾ ਕਿ ਪੰਜਾਬ ਵਿੱਚ ਚੀਨੀ ਡੋਰ ਵੇਚਣ ਅਤੇ ਖ਼ਰੀਦਣ ਵਾਲਿਆਂ ਦੀ ਜਾਣਕਾਰੀ ਦੇਣ ਵਾਲੇ ਨੂੰ 25 ਹਜ਼ਾਰ ਰੁਪਏ ਦਾ ਨਕਦੀ ਇਨਾਮ ਦਿੱਤਾ ਜਾਵੇਗਾ ਅਤੇ ਜਾਣਕਾਰੀ ਮੁਹੱਈਆ ਕਰਵਾਉਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਉਨ੍ਹਾਂ ਕਿਹਾ ਕਿ ਪਤੰਗ ਉਡਾਉਂਦੇ ਸਮੇਂ ਚੀਨੀ ਡੋਰ ਦੀ ਵਰਤੋਂ ਕਰਨ ਕਰਕੇ ਕਈ ਖ਼ਤਰਨਾਕ ਹਾਦਸੇ ਵਾਪਰਦੇ ਹਨ, ਜਿਸ ਕਰਕੇ ਲੋਕਾਂ ਦੀ ਜਾਨ ਤੱਕ ਚਲੀ ਜਾਂਦੀ ਹੈ। ਇਸ ਲਈ ਚੀਨੀ ਡੋਰ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੀਨੀ ਡੋਰ ਵੇਚਣ ਅਤੇ ਵਰਤੋਂ ਕਰਨ ਵਾਲੇ ਨੂੰ 10 ਹਜ਼ਾਰ ਰੁਪਏ ਤੋਂ ਲੈ ਕੇ 15 ਲੱਖ ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ।