ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਇੱਥੇ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਹਦ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਇਸ ਗੌਰਵਮਈ ਇਤਿਹਾਸ ਬਾਰੇ ਜਾਣਕਾਰੀ ਦੇਣਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਕੀਤਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350ਵੀਂ ਸ਼ਹੀਦੀ ਸ਼ਤਾਬਦੀ ਅਤੇ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਸੰਬਧੀ ਸਮਾਗਮ ਸ਼ਾਨੌ-ਸ਼ੌਕਤ ਅਤੇ ਮਾਡਰਨ ਤਰੀਕੇ ਨਾਲ ਕੀਤੇ ਜਾਣਗੇ ਤਾਂ ਜੋ ਇਨ੍ਹਾਂ ਦੀ ਪਹੁੰਚ ਸਿਰਫ ਭਾਰਤ ਹੀ ਨਹੀਂ, ਸਗੋਂ ਸਾਰੀ ਦੁਨੀਆ ਤੱਕ ਹੋਵੇ।
ਸੰਧਵਾਂ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਨਾਂ ਦੀਆਂ ਕੁਰਬਾਨੀਆਂ ਮਾਨਵਤਾ ਲਈ ਹਨ। ਇਸ ਲਈ ਪੰਜਾਬ ਸਰਕਾਰ ਨੇ ਇਨ੍ਹਾਂ ਸ਼ਤਾਬਦੀਆਂ ਨੂੰ ਮਨਾਉਣ ਲਈ ਸੁਝਾਅ ਲਵੇਗੀ। ਇਸ ਦੇ ਲਈ ਵਟਸਐਪ ਨੰਬਰ, ਈ-ਮੇਲ ਆਈਡੀ ਅਤੇ ਵੈੱਬਸਾਈਟ ਨੂੰ ਤਿਆਰ ਕਰ ਦਿੱਤਾ ਗਿਆ ਹੈ ਅਤੇ ਅਖ਼ਬਾਰਾਂ ‘ਚ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਖ਼ੁਦ ਵੀ ਵੱਖ-ਵੱਖ ਧਾਰਮਿਕ ਸੰਸਥਾਵਾਂ, ਯੂਨੀਵਰਸਿਟੀਆਂ ‘ਚ ਖ਼ੁਦ ਜਾਣਗੇ ਅਤੇ ਸੁਝਾਅ ਲੈਣਗੇ।